ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਕੀਤਾ ਗ੍ਰਿਫਤਾਰ!
ਫਤਿਹਗੜ੍ਹ ਸਾਹਿਬ,14, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜ਼ਮੀਨ ਹੱਦਬੰਦੀ ਕਾਨੂੰਨ 1972 ਲਾਗੂ ਕਰਵਾਉਣ ਅਤੇ ਇਸ ਕਨੂੰਨ ਮੁਤਾਬਿਕ ਵਾਧੂ ਜ਼ਮੀਨਾਂ ਦੀ ਵੰਡ ਕਰਵਾਉਣ ਦੀ ਮੰਗ ਨੂੰ ਲੈਕੇ ਪਿਛਲੇ ਲੰਮੇਂ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿਛਲੇ ਦਿਨੀਂ ਬੇਚਿਰਾਗ ਪਿੰਡ ਦੀ ਜ਼ਮੀਨ ਵਿਚ ਬੇਗਮਪੁਰਾ ਬੇਗਮਪੁਰਾ ਵਸਾਉਣ ਨੂੰ ਲੈਕੇ ਸੰਘਰਸ਼ ਕਰਦੇ ਸੈਂਕੜੇ ਕਾਰਕੁਨਾਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਮੁੜ ਸੰਘਰਸ਼ ਦੇ ਐਲਾਨ ਮਗਰੋਂ ਪਿੰਡ ਸ਼ਦਿਹਰੀ ਦੇ ਤੇਰਾਂ ਮਜ਼ਦੂਰਾਂ ਤੋਂ ਬਿਨਾ ਬਾਕੀ ਸਾਰੇ ਕਾਰਕੁਨਾਂ ਦੀ ਬਿਨਾ ਸ਼ਰਤ ਰਿਹਾਈ ਕਰ ਦਿੱਤੀ ਗਈ ਸੀ। ਬੀਤੀ 2 ਜੂਨ ਨੂੰ ਇਹਨਾਂ ਸਾਥੀਆਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਸੰਗਰੂਰ ਪ੍ਰਸਾਸ਼ਨ ਵੱਲੋਂ ਮੀਟਿੰਗ ਕਰਕੇ 18 ਜੂਨ ਦੀ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਅਤੇ ਸਾਰੇ ਕਾਰਕੁਨਾਂ ਦੀ ਤਿੰਨ ਦਿਨਾ ਵਿੱਚ ਰਿਹਾਈ ਦਾ ਵਾਅਦਾ ਕੀਤਾ ਗਿਆ ਸੀ। ਸੰਗਰੂਰ ਪ੍ਰਸਾਸ਼ਨ ਵੱਲੋਂ ਕੀਤੇ ਵਾਅਦੇ ਤੋਂ ਮੁਕਰਣ ਅਤੇ ਸਾਥੀਆਂ ਦੀ ਰਿਹਾਈ ਲਈ ਅੱਜ ਡੀਸੀ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਣਾ ਸੀ ਪ੍ਰੰਤੂ ਪੁਲਿਸ ਵੱਲੋ ਪਿੰਡਾਂ ਦੀ ਘੇਰਬੰਦੀ ਕਰਕੇ ਜਿੱਥੇ ਲੋਕਾਂ ਨੂੰ ਪਿੰਡਾਂ ਅੰਦਰ ਹੀ ਬੰਦੀ ਬਣਾਇਆ ਹੋਇਆ ਹੈ ਉਥੇ ਪ੍ਰਸਾਸ਼ਨ ਨਾਲ ਗੱਲਬਾਤ ਦੌਰਾਨ ਹੀ ਜ਼ੋਨਲ ਆਗੂ ਬਿੱਕਰ ਸਿੰਘ ਹਥੌਆ ਨੂੰ ਧੋਖੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਦੇ ਰਾਹ ਪਈ ਹੋਈ ਹੈ।ਉਹਨਾਂ ਕਿਹਾ ਕਿ ਦਲਿਤਾਂ ਦੀ ਜੁਬਾਨਬੰਦੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਵੇਗ। ਉਹਨਾਂ ਸਾਥੀਆਂ ਦੀ ਫੌਰੀ ਰਿਹਾਈ ਦੀ ਮੰਗ ਕੀਤੀ।ਪਿੰਡ ਸ਼ਾਦਿਹਰੀ ਵਿੱਚ ਰਿਹਾਈ ਲਈ ਪ੍ਰਦਰਸ਼ਨ ਜਾਰ












