ਨਵੀਂ ਦਿੱਲੀ, 14 ਜੂਨ,ਬੋਲੇ ਪੰਜਾਬ ਬਿਊਰੋ;
ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਗੰਭੀਰ ਹਵਾਈ ਹਾਦਸਾ ਵਾਪਰਿਆ। ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਮਗਰੋਂ ਏਅਰ ਇੰਡੀਆ ਦੀ ਫਲਾਈਟ AI-171, ਜੋ ਕਿ 242 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ।
ਹਾਦਸੇ ਮਗਰੋਂ ਤੁਰੰਤ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਹਾਜ਼ ਵਿੱਚੋਂ ਬਲੈਕ ਬਾਕਸ ਅਤੇ ਡੀਵੀਅਰ ਕੱਢ ਲਏ ਗਏ ਹਨ, ਜਿਸ ਨਾਲ ਘਟਨਾ ਦੇ ਅਸਲ ਕਾਰਨਾਂ ਦੀ ਪੁਸ਼ਟੀ ਕਰਨਾ ਹੁਣ ਆਸਾਨ ਹੋ ਸਕੇਗਾ।
ਇਸ ਘਟਨਾ ਤੋਂ ਬਾਅਦ ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਨੇ ਏਅਰ ਇੰਡੀਆ ਦੀ ਬੋਇੰਗ 787-8 ਅਤੇ 787-9 ਮਾਡਲ ਵਾਲੀ ਪੂਰੀ ਫਲੀਟ ਦੀ ਗੰਭੀਰ ਸੁਰੱਖਿਆ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਕਦਮ ਅਹਿਮਦਾਬਾਦ ਵਿੱਚ ਵਾਪਰੇ ਹਾਦਸੇ ਦੇ ਤੁਰੰਤ ਬਾਅਦ ਚੁੱਕਿਆ ਗਿਆ ਹੈ।














