ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ

ਪੰਜਾਬ


ਪਟਿਆਲਾ, 14 ਜੂਨ,ਬੋਲੇ ਪੰਜਾਬ ਬਿਊਰੋ;
ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਾ. ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਰੱਖੀ।
ਉਨ੍ਹਾਂ ਆਪਣੇ ਪੱਤਰ ਰਾਹੀਂ ਦੱਸਿਆ ਕਿ ਕਰਤਾਰਪੁਰ ਲਾਂਘੇ ਰਾਹੀਂ ਸਿੱਖ ਸੰਗਤ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜੋ ਕਿ ਧਾਰਮਿਕ ਤੌਰ ’ਤੇ ਬਹੁਤ ਮਹੱਤਵਪੂਰਨ ਹੈ। ਡਾ. ਗਾਂਧੀ ਨੇ ਇਹ ਵੀ ਕਿਹਾ ਕਿ ਜਦੋਂ ਲਾਂਘਾ ਪਹਿਲੀ ਵਾਰ ਖੁਲਿਆ ਸੀ ਤਾਂ ਸਾਰੀ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਦੌੜੀ ਸੀ।
ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਵੀ ਸਾਰ੍ਹਨਾ ਕੀਤੀ, ਜਿਨ੍ਹਾਂ ਨੇ ਲਾਂਘਾ ਖੁਲਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਡਾ. ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਲਾਂਘਾ ਪਾਕਿ-ਭਾਰਤ ਤਣਾਅ ਕਾਰਨ ਬੰਦ ਹੋਇਆ ਸੀ, ਪਰ ਹੁਣ ਹਾਲਾਤ ਨਾਰਮਲ ਹੋ ਚੁੱਕੇ ਹਨ, ਇਸ ਲਈ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਲਾਂਘੇ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।