ਸ਼ੱਕੀ ਹਾਲਾਤਾਂ ਵਿੱਚ ਘਰ ‘ਚੋਂ ਮਿਲੀ ਲਾਸ਼

ਪੰਜਾਬ


ਲੁਧਿਆਣਾ, 17 ਜੂਨ,ਬੋਲੇ ਪੰਜਾਬ ਬਿਊਰੋ;
ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਮੁਹੱਲਾ ਸਰੂਪ ਨਗਰ ਵਿੱਚ ਅੱਜ ਇੱਕ 40 ਸਾਲਾ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਘਰ ਦੇ ਅੰਦਰ ਫਰਸ਼ ‘ਤੇ ਪਈ ਮਿਲੀ।
ਮੌਕੇ ‘ਤੇ ਪਹੁੰਚੇ ਥਾਣਾ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਸਰੂਪ ਨਗਰ ਵਿੱਚ ਇੱਕ ਘਰ ਦੇ ਅੰਦਰੋਂ ਬਦਬੂ ਆ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਦੋਂ ਪੁਲਿਸ ਘਰ ਦੇ ਅੰਦਰ ਗਈ ਤਾਂ ਸਾਹਮਣੇ ਜ਼ਮੀਨ ‘ਤੇ ਇੱਕ ਵਿਅਕਤੀ ਦੀ ਲਾਸ਼ ਪਈ ਸੀ, ਜਿਸ ਤੋਂ ਬਦਬੂ ਆ ਰਹੀ ਸੀ।
ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਕੇਸ਼ ਸ਼ਰਮਾ ਲੱਕੀ ਵਜੋਂ ਹੋਈ ਹੈ, ਜੋ ਪਲਾਸਟਿਕ ਦੇ ਲਿਫਾਫੇ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮੌਤ ਦੋ-ਤਿੰਨ ਦਿਨ ਪਹਿਲਾਂ ਹੋਈ ਜਾਪਦੀ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।ਅੱਜ ਮੰਗਲਵਾਰ ਨੂੰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।