ਲੁਧਿਆਣਾ ‘ਚ ਫਾਸਟ ਫੂਡ ਦੀ ਆੜ ਵਿੱਚ ਹੈਰੋਇਨ ਦੀ ਤਸਕਰੀ ਕਰ ਰਿਹਾ ਦੁਕਾਨਦਾਰ ਚੜ੍ਹਿਆ ਪੁਲਿਸ ਅੜਿੱਕੇ

ਪੰਜਾਬ


ਲੁਧਿਆਣਾ, 19 ਜੂਨ,ਬੋਲੇ ਪੰਜਾਬ ਬਿਊਰੋ;
ਸਲੇਮ ਟਾਬਰੀ ਥਾਣੇ ਦੀ ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਫਾਸਟ ਫੂਡ ਦੀ ਦੁਕਾਨ ਦੀ ਆੜ ਵਿੱਚ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਵਿਕਰਾਂਤ ਹੀਰ ਉਰਫ਼ ਬੰਟੀ ਹੈ, ਜੋ ਕਿ ਪਿੰਡ ਕਾਸਾਬਾਦ ਦਾ ਰਹਿਣ ਵਾਲਾ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਉਸਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਜਾਂਚ ਅਧਿਕਾਰੀ ਏਐਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ ਅਤੇ ਇਸਦੀ ਆੜ ਵਿੱਚ ਹੈਰੋਇਨ ਸਪਲਾਈ ਕਰਦਾ ਸੀ। ਮੁਲਜ਼ਮ ਤਰਨਤਾਰਨ ਦੇ ਤਸਕਰਾਂ ਤੋਂ ਹੈਰੋਇਨ ਦੀ ਖੇਪ ਲਿਆਉਂਦਾ ਸੀ ਅਤੇ ਸਪਲਾਈ ਕਰਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।