ਜਲੰਧਰ, 19 ਜੂਨ,ਬੋਲੇ ਪੰਜਾਬ ਬਿਊਰੋ;
ਅੱਜ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਦੀ ਯੋਗਸ਼ਾਲਾ ਨਾਮਕ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕਰਨੀ ਸੀ। ਪਰ ਕੁਝ ਕਾਰਨਾਂ ਕਰਕੇ ਦੋਵੇਂ ਆਗੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ।
ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗੈਰਹਾਜ਼ਰੀ ਵਿੱਚ ਉਕਤ ਯੋਗਸ਼ਾਲਾ ਸ਼ੁਰੂ ਕੀਤੀ ਗਈ। ਜਿਸ ਵਿੱਚ ਮੰਤਰੀ ਬਲਵੀਰ ਸਿੰਘ ਨੇ ਮੁੱਖ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਕਈ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਯੋਗਾ ਕੀਤਾ। ਉਕਤ ਪ੍ਰੋਗਰਾਮ ਦਾ ਨਾਮ ਸੀਐਮ ਦੀ ਯੋਗਸ਼ਾਲਾ ਰੱਖਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਅਤੇ ਪਾਰਟੀ ਅਧਿਕਾਰੀਆਂ ਨੇ ਵੀ ਉਕਤ ਯੋਗਸ਼ਾਲਾ ਵਿੱਚ ਹਿੱਸਾ ਲਿਆ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਵਾਇਆ।












