ਤਰਨਤਾਰਨ, 20 ਜੂਨ,ਬੋਲੇ ਪੰਜਾਬ ਬਿਊਰੋ
ਪਿੰਡ ਰਾਮ ਖਾਰਾ ਦੇ ਰਹਿਣ ਵਾਲੇ ਟਰੱਕ ਡਰਾਈਵਰ ਨੌਜਵਾਨ ਦੀ ਆਸਟ੍ਰੇਲੀਆ ‘ਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਪਲਟਣ ਨਾਲ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡ ਰਾਮ ਖਾਰਾ ਦੇ ਨਿਵਾਸੀ ਨਿਰਮਲ ਸਿੰਘ ਦਾ ਪੁੱਤਰ ਅਰਸ਼ਪ੍ਰੀਤ ਸਿੰਘ (23) ਕੁਝ ਸਮਾਂ ਪਹਿਲਾਂ ਪੜ੍ਹਾਈ ਲਈ ਆਸਟ੍ਰੇਲੀਆ ਦੇ ਪਰਥ ਸ਼ਹਿਰ ਗਿਆ ਸੀ। ਜਦੋਂ ਅਰਸ਼ਪ੍ਰੀਤ ਇੱਕ ਕੰਟੇਨਰ ਰਾਹੀਂ ਸਾਮਾਨ ਢੋ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਉਸਦਾ ਕੰਟੇਨਰ ਸੜਕ ‘ਤੇ ਪਲਟ ਗਿਆ ਅਤੇ ਉਸ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ ਵਿੱਚ ਅਰਸ਼ਪ੍ਰੀਤ ਸਿੰਘ ਖਾਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰ ਸਰਕਾਰ ਤੋਂ ਮ੍ਰਿਤਕ ਦੀ ਲਾਸ਼ ਨੂੰ ਜਲਦੀ ਭਾਰਤ ਲਿਆਉਣ ਦੀ ਮੰਗ ਕਰ ਰਿਹਾ ਹੈ।















