ਗੁਜਰਾਤ ਦੇ ਨਾਲ ਨਾਲ ਪੰਜਾਬ ਦੀ ਜਨਤਾ ਨੂੰ ਵੀ ਸਵ. ਰੂਪਾਣੀ ਦੀ ਘਾਟ ਮਹਿਸੂਸ ਹੋਵੇਗੀ: ਫਤਿਹ ਬਾਜਵਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਉਰੋ;
ਪੰਜਾਬ ਭਾਜਪਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਪ੍ਰਦੇਸ਼ ਭਾਜਪਾ ਇੰਚਾਰਜ ਦੇ ਅਹੁਦੇ ‘ਤੇ ਰਹਿੰਦੇ ਹੋਏ ਵਿਜੇ ਰੂਪਾਣੀ ਪਾਰਟੀ ਨੂੰ ਹੋਰ ਅੱਗੇ ਲੈ ਜਾਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਸੀ। ਬਾਜਵਾ ਅੱਜ ਸ. ਰੂਪਾਣੀ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਗਾਂਧੀਨਗਰ ਗਏ ਹੋਏ ਸਨ। ਇਸ ਦੌਰਾਨ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਵੀ ਬਾਜਵਾ ਨੇ ਮੁਲਾਕਾਤ ਕੀਤੀ।

ਪ੍ਰਦੇਸ਼ ਭਾਜਪਾ ਉਪ ਪ੍ਰਧਾਨ ਨੇ ਕਿਹਾ ਕਿ ਰੂਪਾਣੀ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਸਨ, ਪਰ ਆਪਣੇ ਰਾਜਨੀਤਿਕ ਜੀਵਨ ਵਿੱਚ ਉਹ ਆਮ ਵਰਕਰਾਂ ਨਾਲ ਮਿਲਦਿਆਂ ਕਦੇ ਵੀ ਇਹ ਅਹਿਸਾਸ ਨਹੀਂ ਹੋਣ ਦਿੰਦੇ ਸਨ ਕਿ ਉਹ ਇੰਨੇ ਵੱਡੇ ਰਾਜ ਦੇ ਪੰਜ ਸਾਲ ਮੁੱਖ ਮੰਤਰੀ ਰਹਿ ਚੁੱਕੇ ਹਨ। ਪੰਜਾਬ ਇੰਚਾਰਜ ਰਹਿੰਦਿਆਂ ਉਨ੍ਹਾਂ ਨੇ ਨਵੇਂ-ਪੁਰਾਣੇ ਪਾਰਟੀ ਆਗੂਆਂ ਵਿੱਚ ਬਖੂਬੀ ਤਾਲਮੇਲ ਬਣਾਈ ਰੱਖੀ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਨਾਲ ਨਾਲ ਪੰਜਾਬ ਦੀ ਜਨਤਾ ਨੂੰ ਵੀ ਉਨ੍ਹਾਂ ਦੀ ਘਾਟ ਮਹਿਸੂਸ ਹੋਏਗੀ।

ਬਾਜਵਾ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਨੇਤਾ ਅਤੇ ਵਰਕਰ ਹੁਣ ਸਵ. ਰੂਪਾਣੀ ਦੇ ਤਜਰਬਿਆਂ ਤੋਂ ਲਾਭ ਲੈਣ ਤੋਂ ਵੰਜਿਤ ਰਹਿ ਗਏ ਹਨ। ਉਨ੍ਹਾਂ ਨੇ ਭਗਵਾਨ ਅੱਗੇ ਅਰਦਾਸ ਕੀਤੀ ਕਿ ਉਹ ਦੁਖੀ ਪਰਿਵਾਰ ਨੂੰ ਇਹ ਪੀੜਾ ਸਹਿਣ ਦਾ ਬਲ ਬਖਸ਼ਣ ਅਤੇ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਬਖ਼ਸ਼ੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।