ਲੁਧਿਆਣਾ, 21 ਜੂਨ,ਬੋਲੇ ਪੰਜਾਬ ਬਿਊਰੋ;
ਮਹਾਂਨਗਰ ਵਿੱਚ ਕੋਰੋਨਾ ਦੇ ਮਾਮਲਿਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੌਲੀ-ਹੌਲੀ ਵੱਧ ਰਹੀ ਹੈ। ਸਾਹਮਣੇ ਆਏ ਮਰੀਜ਼ਾਂ ਵਿੱਚ ਦੋ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 64 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 34 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 23 ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਸ ਸਮੇਂ ਜ਼ਿਲ੍ਹੇ ਵਿੱਚ 27 ਸਰਗਰਮ ਮਰੀਜ਼ ਹਨ, ਜਦੋਂ ਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀ ਆਬਾਦੀ ਦੇ ਮੁਕਾਬਲੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। ਪਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਇਕੱਲੇ ਲੁਧਿਆਣਾ ਵਿੱਚ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।












