ਰਾਜਪੁਰਾ, 22 ਜੂਨ,ਬੋਲੇ ਪੰਜਾਬ ਬਿਊਰੋ;
ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿੱਚ 21ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਸਵੇਰੇ ਸਕੂਲ ਕੈਂਪਸ ਵਿੱਚ ਹੋਏ ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਿੰਡ ਦੀ ਪੰਚਾਇਤ ਨੇ ਭਰਪੂਰ ਭਾਗ ਲਿਆ। ਖੇਡ ਅਧਿਆਪਕ ਵੱਲੋਂ ਵਿਦਿਆਰਥੀਆਂ ਨੂੰ ਤਾੜ ਆਸਣ, ਭੁਜੰਗ ਆਸਣ, ਤ੍ਰਿਕੋਣ ਆਸਣ ਅਤੇ ਪ੍ਰਾਣਾਯਾਮ ਕਰਵਾਏ ਗਏ।
ਹੈੱਡ ਮਾਸਟਰ ਰਾਜੀਵ ਕੁਮਾਰ ਨੇ ਯੋਗਾ ਦੀ ਮਹੱਤਤਾ ਬਾਰੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਿਰਫ਼ ਕਸਰਤ ਨਹੀਂ, ਸਗੋਂ ਇੱਕ ਸੰਪੂਰਨ ਜੀਵਨ ਸ਼ੈਲੀ ਹੈ। ਪਿੰਡ ਦੇ ਸਰਪੰਚ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਯੋਗ ਅਪਣਾਉਣ ਦੀ ਅਪੀਲ ਕੀਤੀ।
ਵਿਦਿਆਰਥੀਆਂ ਨੇ ਯੋਗ ਨਾਲ ਜੁੜੇ ਨਾਟਕਾਂ ਰਾਹੀਂ ਆਪਣੀ ਸਿਰਜਣਾਤਮਕਤਾ ਵਿਖਾਈ। ਆਖ਼ਰ ‘ਚ ਸਮੂਹ ਹਾਜ਼ਰੀਨੇ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ ਅਤੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ।
ਇਸ ਮੌਕੇ ਮਨਦੀਪ ਸਿੰਘ, ਸੋਹਣ ਸਿੰਘ, ਬਿਕਰਮਜੀਤ ਸਿੰਘ, ਮਮਤਾ ਰਾਣੀ, ਮੋਨਿਕਾ, ਗੀਤੂ ਰਾਣੀ, ਮਮਤਾ, ਸੀਮਾ ਸੇਠੀ, ਕੈਂਪਸ ਮੈਨੇਜਰ ਅਵਤਾਰ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।












