ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 23 ਜੂਨ,ਬੋਲੇ ਪੰਜਾਬ ਬਿਊਰੋ;

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।
ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਤੁਰੰਤ ਸਥਿਤੀ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ, ਇਹ ਪਤਾ ਨਹੀਂ ਲੱਗ ਸਕਿਆ।
ਦੂਜੇ ਪਾਸੇ, ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਇਸ ਅੱਗ ਵਿੱਚ ਲਗਭਗ 35 ਲੱਖ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।ਹਾਈਕੋਰਟ ਦੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਤੇਜ ਸਿੰਘ ਨਰੂਲਾ ਨੇ ਕਿਹਾ ਕਿ ਜੇਕਰ ਸਮੇਂ ਸਿਰ ਅੱਗ ‘ਤੇ ਕਾਬੂ ਨਾ ਪਾਇਆ ਜਾਂਦਾ ਤਾਂ ਅੱਗ ਦੀਆਂ ਲਪਟਾਂ ਮੁੱਖ ਬਾਰ ਰੂਮ ਤੱਕ ਪਹੁੰਚ ਸਕਦੀਆਂ ਸਨ ਅਤੇ ਨੁਕਸਾਨ ਹੋਰ ਵੀ ਵੱਧ ਹੋ ਸਕਦਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।