ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਇੱਕ ਵਾਰ ਫਿਰ ਇੱਕ ਵੱਡੇ ਰਾਜਨੀਤਿਕ ਬਦਲਾਅ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ 3-4 ਦਿਨਾਂ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅੱਗੇ ਚੰਡੀਗੜ੍ਹ ਵਿੱਚ ‘ਆਪ’ ਦਫ਼ਤਰ ਲਈ ਜਗ੍ਹਾ ਦੇਣ ਦੀ ਮੰਗ ਵੀ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਨੇ ਸਾਰੇ ਨਿਯਮਾਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਨੇ ਰਾਜਪਾਲ ਨੂੰ ਇਸ ਬਾਰੇ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਹੈ। ਜਲਦੀ ਹੀ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਹੋਵੇਗਾ।












