ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਉਰੋ;
ਭਲਕੇ 26 ਜੂਨ ਨੂੰ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ 26 ਜੂਨ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ।
ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਨਿਰਧਾਰਤ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਮਹੱਤਵਪੂਰਨ ਏਜੰਡਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ।












