ਮੋਗਾ, 25 ਜੂਨ,ਬੋਲੇ ਪੰਜਾਬ ਬਿਊਰੋ;
ਮੋਗਾ ਪੁਲਿਸ ਨੇ ਇੱਕ ਪਤੀ-ਪਤਨੀ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਮਾਸੂਮ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਲੁੱਟਦੇ ਸਨ।
ਇੰਚਾਰਜ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਸਹਾਇਕ ਐਸਐਚਓ ਗੁਰਪ੍ਰੀਤ ਸਿੰਘ ਸੰਧੂਵਾਲਾ ਰੋਡ ਦੇ ਚੌਕ ਨੇੜੇ ਮੌਜੂਦ ਸਨ, ਜਦੋਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਕਮਲਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਬਬਨਪ੍ਰੀਤ ਕੌਰ, ਦੋਵੇਂ ਕਥਿਤ ਤੌਰ ‘ਤੇ ਮਿਲੀਭੁਗਤ ਨਾਲ ਮਾਸੂਮ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਬਾਅਦ ਵਿੱਚ ਲੁੱਟ-ਖੋਹ ਕਰਦੇ ਹਨ। ਬੀਤੇ ਦਿਨੀ ਉਨ੍ਹਾਂ ਨੇ ਬਰਨਾਲਾ ਦੇ ਇਨ੍ਹਾਂ ਲੋਕਾਂ ਨੂੰ ਸੰਧੂਵਾਲਾ ਚੌਕ ਨੇੜੇ ਫਸਾਇਆ ਸੀ ਅਤੇ ਉਨ੍ਹਾਂ ਦਾ ਪਰਸ ਅਤੇ ਮੋਬਾਈਲ ਫੋਨ ਖੋਹ ਲਿਆ ਸੀ ਅਤੇ ਅੱਜ ਵੀ ਉਹ ਕਿਸੇ ਲੁੱਟ-ਖੋਹ ਨੂੰ ਅੰਜਾਮ ਦੇਣ ਲਈ ਸੰਧੂਵਾਲਾ ਚੌਕ ਵਿੱਚ ਖੜ੍ਹੇ ਸਨ, ਜਿਸ ‘ਤੇ ਪੁਲਿਸ ਪਾਰਟੀ ਨੇ ਛਾਪਾ ਮਾਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਖ਼ਿਲਾਫ਼ ਥਾਣਾ ਸਦਰ ਮੋਗਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਹਾਇਕ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।












