ਮੋਟਰਸਾਈਕਲ ਸਵਾਰਾਂ ਵੱਲੋਂ ਮੈਡੀਕਲ ਸਟੋਰ ‘ਤੇ ਗੋਲੀਬਾਰੀ

ਪੰਜਾਬ


ਟਾਹਲੀ ਸਾਹਿਬ, 25 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਹੈ। ਰਾਮ ਦੀਵਾਲੀ ਮੁਸਲਮਾਨਾ ਵਿਖੇ ਸਥਿਤ ਸੁਖਮਨ ਮੈਡੀਕਲ ਸਟੋਰ ‘ਤੇ ਗੋਲੀਬਾਰੀ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆਂ ਮੈਡੀਕਲ ਸਟੋਰ ਦੇ ਮਾਲਕ ਪਵਿੱਤਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭੰਗਾਲੀ ਕਲਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਪਹਿਲਾਂ ਵੀ ਉਸ ਤੋਂ ਪੈਸੇ ਮੰਗ ਰਹੇ ਸਨ ਅਤੇ ਉਦੋਂ ਵੀ ਉਸ ‘ਤੇ ਗੋਲੀਆਂ ਚਲਾਈਆਂ ਗਈਆਂ ਸਨ। ਹੁਣ ਇੱਕ ਵਾਰ ਫਿਰ ਉਹੀ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੈਡੀਕਲ ਸਟੋਰ ‘ਤੇ ਗੋਲੀਬਾਰੀ ਕੀਤੀ ਹੈ।
ਘਟਨਾ ਅਨੁਸਾਰ ਮੁਲਜ਼ਮ ਗੋਲੀਬਾਰੀ ਕਰਨ ਤੋਂ ਬਾਅਦ ਮੋਟਰਸਾਈਕਲ ‘ਤੇ ਭੱਜ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਸ ਸਬੰਧੀ ਜਦੋਂ ਥਾਣਾ ਮੱਤੇਵਾਲ ਦੇ ਐਸਐਚਓ ਬਿਕਰਮਜੀਤ ਸਿੰਘ ਰੰਧਾਵਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵੱਖ-ਵੱਖ ਪੁਲਿਸ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।