ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਬਿਕਰਮ ਮਜੀਠੀਆ ਦੇ ਘਰ ’ਤੇ ਛਾਪੇਮਾਰੀ

ਪੰਜਾਬ


ਅੰਮ੍ਰਿਤਸਰ, 25 ਜੂਨ,ਬੋਲੇ ਪੰਜਾਬ ਬਿਊਰੋ:
ਅੱਜ ਸਵੇਰੇ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਨਿਵਾਸ ’ਤੇ ਕੀਤੀ ਗਈ। ਸੂਤਰਾਂ ਮੁਤਾਬਕ ਇਹ ਛਾਪੇਮਾਰੀ ਇਕ ਚਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ, ਜਿਸ ਬਾਰੇ ਅਧਿਕਾਰੀ ਹਜੇ ਕੋਈ ਅਧਿਕਾਰਤ ਬਿਆਨ ਨਹੀਂ ਦੇ ਰਹੇ।
ਅਕਾਲੀ ਦਲ ਨੇ ਇਸ ਨੂੰ ਰਾਜਨੀਤਿਕ ਬਦਲਾਖੋਰੀ ਦਾ ਹਿੱਸਾ ਦੱਸਦਿਆਂ ਇਸ ਦੀ ਨਿੰਦਾ ਕੀਤੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵਿਰੋਧੀ ਆਗੂਆਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ।ਜਾਂਚ ਸਮੇਂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿਚ ਹੀ ਮੌਜੂਦ ਦੱਸੇ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।