ਲੁਧਿਆਣਾ, 26 ਜੂਨ,ਬੋਲੇ ਪੰਜਾਬ ਬਿਊਰੋ;
ਨਸ਼ਿਆਂ ਵਿਰੁੱਧ ਜੰਗ ਤਹਿਤ ਅੱਜ ਲੁਧਿਆਣਾ ਵਿੱਚ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ। ਸ਼ਹਿਰ ਦੇ ਇੱਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਤਸਕਰ ਨੇ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਸੀ।
ਤਸਕਰ ਵਿਰੁੱਧ 15 ਤੋਂ ਵੱਧ ਮਾਮਲੇ ਦਰਜ ਹਨ। ਤਸਕਰ ਖੁਦ ਕਿਤੇ ਹੋਰ ਰਹਿੰਦਾ ਸੀ ਅਤੇ ਉਸ ਨੇ ਮਕਾਨ ਕਿਰਾਏ ‘ਤੇ ਦਿੱਤਾ ਸੀ। ਮੌਕੇ ‘ਤੇ ਪਹੁੰਚੇ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।












