8 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ


ਕਪੂਰਥਲਾ, 26 ਜੂਨ,ਬੋਲੇ ਪੰਜਾਬ ਬਿਊਰੋ;
ਅਮਰੀਕਾ ਤੋਂ ਮੰਦਭਾਗੀ ਖ਼ਬਰ ਆਈ ਹੈ। 8 ਮਹੀਨੇ ਪਹਿਲਾਂ ਅਮਰੀਕਾ ਗਏ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਦੇ ਭੁਲੱਥ ਹਲਕੇ ਦੇ ਪਿੰਡ ਤਲਵੰਡੀ ਪੁਰਦਲ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ (ਉਮਰ 27 ਸਾਲ) ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ 8 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਉਸਨੂੰ ਕੈਂਸਰ ਵਰਗੀ ਲਾਇਲਾਜ ਬਿਮਾਰੀ ਨੇ ਘੇਰ ਲਿਆ ਸੀ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਾਲ 25 ਮਈ ਨੂੰ ਅਮਰੀਕਾ ਜਾਣ ਲਈ ਘਰੋਂ ਨਿਕਲਿਆ ਸੀ ਅਤੇ 11 ਅਕਤੂਬਰ ਨੂੰ ਅਮਰੀਕਾ ਪਹੁੰਚਿਆ ਸੀ, ਜਿੱਥੇ ਉਹ ਕੈਲੀਫੋਰਨੀਆ ਦੇ ਏਲੀ (ਓਨਟਾਰੀਓ) ਸ਼ਹਿਰ ਵਿੱਚ ਰਹਿੰਦਾ ਸੀ ਅਤੇ ਕੁਝ ਮਹੀਨਿਆਂ ਬਾਅਦ ਉਸਨੂੰ ਲਾਇਲਾਜ ਬਿਮਾਰੀ ਕੈਂਸਰ ਨੇ ਘੇਰ ਲਿਆ। ਉਸਦਾ ਫੋਂਟਾਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਸਨੇ ਦੱਸਿਆ ਕਿ ਮੇਰਾ ਭਤੀਜਾ ਹਰਦੀਪ ਸਿੰਘ ਇੰਗਲੈਂਡ ਤੋਂ ਅਮਰੀਕਾ ਆਇਆ ਸੀ ਅਤੇ ਉਸਦੀ ਦੇਖਭਾਲ ਕਰ ਰਿਹਾ ਸੀ। ਢਾਈ ਮਹੀਨੇ ਦੇ ਇਲਾਜ ਤੋਂ ਬਾਅਦ, 25 ਜੂਨ ਨੂੰ ਦੇਰ ਰਾਤ, ਭਤੀਜੇ ਨੇ ਫ਼ੋਨ ਕਰਕੇ ਦੱਸਿਆ ਕਿ ਰਣਜੀਤ ਹੁਣ ਇਸ ਦੁਨੀਆਂ ਵਿੱਚ ਨਹੀਂ ਰਿਹਾ। ਪਿਤਾ ਨੇ ਕਿਹਾ ਕਿ ਅਸੀਂ ਕਰਜ਼ਾ ਲੈ ਕੇ ਆਪਣੇ ਇਕਲੌਤੇ ਪੁੱਤਰ ਨੂੰ ਵਿਦੇਸ਼ ਅਮਰੀਕਾ ਭੇਜਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।