ਅਧਿਆਪਕਾਂ ਦੀਆਂ BLO ਡਿਊਟੀਆਂ ਨਾ ਲਾਉਣ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਪੰਜਾਬ

ਸੰਗਰੂਰ 27 ਜੂਨ ਬੋਲੇ ਪੰਜਾਬ ਬਿਊਰੋ;

ਜ਼ਿਲ੍ਹੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਬੀ.ਐੱਲ.ਓ. ਡਿਊਟੀਆਂ ਲਾਉਣ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੰਗਰੂਰ ਇਕਾਈ ਦਾ ਵਫ਼ਦ ਅੱਜ ਡੀ.ਸੀ. ਸੰਗਰੂਰ ਕਮ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਨੂੰ ਮਿਲਿਆ।ਜਾਣਕਾਰੀ ਦਿੰਦਿਆਂ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਕਿ ਵਫ਼ਦ ਨੇ ਮੰਗ ਪੱਤਰ ਅਤੇ ਗੱਲਬਾਤ ਰਾਹੀਂ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਬੀ.ਐੱਲ.ਓ. ਡਿਊਟੀਆਂ ਬਰਾਬਰ ਅਨੁਪਾਤ ਵਿੱਚ ਲਾਉਣ, ਸਕੱਤਰ ਸਕੂਲ ਸਿੱਖਿਆ ਦੇ ਪੱਤਰ ਅਨੁਸਾਰ ਸਿੱਖਿਆ ਵਿਭਾਗ ਵਿੱਚੋਂ ਅਧਿਆਪਕਾਂ ਦੀ ਬਜਾਏ ਨਾਨ ਟੀਚਿੰਗ ਸਟਾਫ਼ ਦੀ ਇਹ ਡਿਊਟੀ ਲਾਉਣ।

ਮੁੱਖ ਵਿਸ਼ਿਆਂ ਸਾਇੰਸ,ਗਣਿਤ,ਅੰਗਰੇਜ਼ੀ,ਸਮਾਜਿਕ ਸਿੱਖਿਆ,ਪੰਜਾਬੀ ਅਤੇ ਹਿੰਦੀ ਦੇ ਅਧਿਆਪਕਾਂ ਦੀ ਇਹ ਡਿਊਟੀ ਬਿਲਕੁਲ ਨਾ ਲਾਉਣ ਅਤੇ ਇਸਤਰੀ ਅਧਿਆਪਕਾਂ ਦੀ ਡਿਊਟੀ ਨਾ ਲਾਉਣ ਦੀ ਮੰਗ ਕੀਤੀ।ਵਫ਼ਦ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਮਾਰਚ 2023 ਦੇ ਪੱਤਰ ਦਾ ਹਵਾਲਾ ਵੀ ਦਿੱਤਾ ਗਿਆ ਜਿਸ ਵਿੱਚ ਉਹਨਾਂ ਨੇ ਅਧਿਕਾਰੀਆਂ ਨੂੰ ਅਧਿਆਪਕਾਂ ਤੋਂ ਬੱਚਿਆਂ ਨੂੰ ਪੜ੍ਹਾਉਣ ਤੋਂ ਇਲਾਵਾ ਕੋਈ ਵੀ ਗ਼ੈਰ-ਵਿੱਦਿਅਕ ਕੰਮ ਨਾ ਲੈਣ ਦੀ ਹਿਦਾਇਤ ਕੀਤੀ ਸੀ।ਡੀਸੀ ਵੱਲੋਂ ਵਫ਼ਦ ਨੂੰ ਮੰਗਾਂ ਮੰਨਣ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਲੋੜੀਂਦੀਆਂ ਹਿਦਾਇਤਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ।ਵਫ਼ਦ ਵਿੱਚ ਉਕਤ ਤੋਂ ਇਲਾਵਾ ਵਿੱਤ ਸਕੱਤਰ ਯਾਦਵਿੰਦਰ ਪਾਲ,ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਗਗਨਦੀਪ ਧੂਰੀ,ਸੁਖਪਾਲ ਧੂਰੀ,ਜਗਦੀਪ ਸਿੰਘ,ਗੁਰਪ੍ਰੀਤ ਸਿੰਘ ਅਤੇ ਅਸ਼ੋਕ ਦੀਨ ਸ਼ਾਮਿਲ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।