ਬਰਸਾਤਾਂ ਕਾਰਨ ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦਾ ਭਾਰਤ ਨਾਲੋਂ ਸੰਪਰਕ ਟੱਟਣ ਕਾਰਨ ਬੇੜੀ ਬਣੀ ਸਹਾਰਾ

ਚੰਡੀਗੜ੍ਹ ਪੰਜਾਬ

ਗੁਰਦਾਸਪੁਰ, 29 ਜੂਨ ,ਬੋਲੇ ਪੰਜਾਬ ਬਿਊਰੋ;

 ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਤੋਂ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਗਿਆ ਹੈ ਅਤੇ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ ਆਜ਼ਾਦੀ ਤੋਂ ਬਾਅਦ ਰਾਵੀ ਦਰਿਆ ਤੋਂ ਪਾਰ ਵਸਦੇ 14 ਪਿੰਡਾਂ ‘ਚੋਂ ਸਿਰਫ 7 ਪਿੰਡ ਹੀ ਮੌਜੂਦ ਹਨ ਇਹਨਾ ਲੋਕਾਂ ਨੂੰ ਵੀ ਰਾਵੀ ਦਰਿਆ ਤੇ ਪੱਕਾ ਪੁੱਲ ਨਾ ਹੋਣ ਕਾਰਾਂ ਨੂੰ ਬੇਹਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਜਗ੍ਹਾ ‘ਤੇ ਵਿਭਾਗ ਵੱਲੋਂ ਹਰ ਸਾਲ ਆਰਜ਼ੀ ਪਲਟੂਨ ਪੁਲ ਅਕਤੂਬਰ-ਨਵੰਬਰ ਮਹੀਨੇ ਵਿਚ ਪਾਇਆ ਜਾਂਦਾ ਹੈ ਅਤੇ ਬਰਸਾਤ ਦਾ ਮੌਸਮ ਆਉਣ ‘ਤੇ ਚੁੱਕ ਲਿਆ ਜਾਂਦਾ ਹੈ ਜੋ ਕਿ ਦਰਿਆ ਦੇ ਆਰ-ਪਾਰ ਜਾਣ ਦਾ ਇੱਕਮਾਤਰ ਸਾਧਨ ਹੁੰਦਾ ਹੈ ਜਿਸ ਰਾਹੀਂ ਪਾਰ ਰਹਿੰਦੇ ਕਿਸਾਨ ਆਪਣੇ ਟ੍ਰੈਕਟਰ-ਟਰਾਲੀਆਂ ਵਿਚ ਖੇਤੀ ਲਈ ਲੋੜੀਂਦਾ ਸਾਮਾਨ ਲੈ ਕੇ ਜਾਂਦੇ ਹਨ। ਇਸ ਵਾਰ ਵਿਭਾਗ ਵੱਲੋਂ 15 ਦਿਨ ਪਹਿਲਾਂ ਹੀ ਪਲਟੂਨ ਪੁਲ ਚੁੱਕ ਲਿਆ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।  ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐਲ ਓ ਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀ ਚੱਲ ਸਕਦੀ ਅਤੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾ ਦੇ ਆਉਣ ਜਾਣੂ ਦਾ ਕੋਈ ਸਾਧਨ ਨਹੀਂ ਹੁੰਦਾ । ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।ਲੋਕਾਂ ਨੇ ਸਰਕਾਰਾਂ ਨੂੰ ਲ਼ੰਬੇ ਹੱਥੀਂ ਲੈਂਦੇ ਹੋਏ ਕਿਹਾ ਕਿ ਕਈ ਸਰਕਾ੍ਰਾਂ ਆਈਆਂ ਪਰ ਇਥੋਂ ਦੇ ਬਾਸ਼ਿਦਿਆਂ ਦੀ ਕਿਸੇ ਸਾਰ ਨਹੀਂ ਲਈ। 

 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।