Kuldeep Dhaliwal resigns ਪਾਈ ਪੋਸਟ, ਲਿਖਿਆ
ਚੰਡੀਗੜ੍ਹ 3 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਿਸਥਾਰ (Punjab Cabinet Expansion) ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ (Sanjeev Arora) ਨੂੰ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਤੋਂ NRI ਵਿਭਾਗ ਵਾਪਸ ਲਿਆ ਗਿਆ ਹੈ। ਇਹ ਵੀ ਜਾਣਕਾਰੀ ਹੈ ਕਿ ਉਨ੍ਹਾਂ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ। ਕੁਲਦੀਪ ਧਾਲੀਵਾਲ ਨੇ ਅਸਤੀਫਾ ਵੀ ਦੇ ਦਿੱਤਾ ਹੈ। ਹੁਣ ਕੁਲਦੀਪ ਧਾਲੀਵਾਲ ਨੇ ਆਪਣੇ ਫੇਸਬੁਕ ਸਫੇ ਉਤੇ ਇਕ ਪੋਸਟ ਪਾਈ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਇਸ ਨੂੰ ਅਸਤੀਫੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, ‘‘ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ।













