ਚੰਡੀਗੜ੍ਹ, 3 ਜੁਲਾਈ,ਬੋਲੇ ਪੰਜਾਬ ਬਿਊਰੋ;
ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਅੱਜ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ ਸਹੁੰ ਚੁੱਕੀ। ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
‘ਆਪ’ ਸਰਕਾਰ ਦੇ ਲਗਭਗ ਸਾਢੇ 3 ਸਾਲਾਂ ਦੇ ਕਾਰਜਕਾਲ ਵਿੱਚ ਇਹ 7ਵਾਂ ਕੈਬਨਿਟ ਵਿਸਥਾਰ ਹੈ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਬਦਲਾਅ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਆਖਰੀ ਵਾਰ ਸਤੰਬਰ 2024 ਵਿੱਚ ਕੈਬਨਿਟ ਦਾ ਵਿਸਥਾਰ ਕੀਤਾ ਸੀ।












