ਸਿੱਧੂ ਮੂਸੇਵਾਲਾ ਦੇ ਹਤਿਆਰੇ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ‘ਚ ਕੈਦ

ਪੰਜਾਬ

ਅੰਮ੍ਰਿਤਸਰ, 5 ਜੁਲਾਈ,ਬੋਲੇ ਪੰਜਾਬ ਬਿਊਰੋ;
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮਹਿਤਾ ਦੇ ਪਿੰਡ ਚੰਨਣ ਵਿਖੇ ਦਿਨ-ਦਿਹਾੜੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ, ਗਾਇਕ ਸਿੱਧੂ ਮੂਸੇਵਾਲਾ ਦੇ ਹਤਿਆਰੇ ਜਗਰੂਪ ਸਿੰਘ ਰੂਪਾ ਦਾ ਭਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਜੁਗਰਾਜ ਸਿੰਘ ਉਰਫ਼ ਤੋਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਦੱਸਿਆ ਜਾ ਰਿਹਾ ਹੈ। ਦਵਿੰਦਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਪਿੰਡ ਚੰਨਣ ਮਹਿਤਾ ਵਿੱਚ ਅੱਜ ਸ਼ਨੀਵਾਰ ਦੁਪਹਿਰ 3 ਵਜੇ ਬਾਈਕ ‘ਤੇ ਸਵਾਰ ਤਿੰਨ ਮੁਲਜ਼ਮਾਂ ਨੇ 28 ਸਾਲਾ ਜੁਗਰਾਜ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਗੁਰੂਦੁਆਰਾ ਸਾਹਿਬ ਦੇ ਸਾਹਮਣੇ ਵਾਪਰੀ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਜੁਗਰਾਜ ਸਿੰਘ ਨੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਉਸ ‘ਤੇ ਲਗਾਤਾਰ ਗੋਲੀਆਂ ਚਲਾਈਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਮਹਿਤਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਤਲ ਦੇ ਪਿੱਛੇ ਕਿਸੇ ਦੁਸ਼ਮਣੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।