ਪੰਜਾਬ ਵਿੱਚ ਪਹਿਲੀ ਵਾਰ ਆਯੋਜਿਤ ਬਿਜ਼ਨਸ ਬਲਾਸਟਰ ਐਕਸਪੋ–2025 ਵਿੱਚ ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਪਟਿਆਲਾ ਜ਼ਿਲ੍ਹੇ ਦੀ ਝੋਲੀ ਪਾਈ ਕਾਮਯਾਬੀ

ਪੰਜਾਬ


ਪਟਿਆਲਾ, 6 ਜੁਲਾਈ ,ਬੋਲੇ ਪੰਜਾਬ ਬਿਊਰੋ;

ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਆਯੋਜਿਤ ਕੀਤੇ ਗਏ ਬਿਜ਼ਨਸ ਬਲਾਸਟਰ ਐਕਸਪੋ–2025 ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ, ਫ਼ੀਲਖ਼ਾਨਾ ਦੇ ਵਿਦਿਆਰਥੀਆਂ ਨੇ ਆਪਣੀ ਨਵੀਨਤਮ ਸੋਚ ਅਤੇ ਉੱਦਮੀ ਹੁਨਰ ਰਾਹੀਂ ਪੂਰੇ ਰਾਜ ’ਚੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪਟਿਆਲਾ ਦਾ ਨਾਂ ਰੌਸ਼ਨ ਕੀਤਾ।
ਇਹ ਸਫ਼ਲਤਾ ਸ੍ਰੀ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਅਤੇ ਸ੍ਰੀਮਤੀ ਸ਼ਾਲੂ ਮਹਿਰਾ ਜੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰਪਾਲ ਸ਼ਰਮਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਯੋਗ ਅਗਵਾਈ ਹੇਠ ਸੰਭਵ ਹੋਈ। ਵਿਦਿਆਰਥੀਆਂ ਨੇ ਐਕਸਪੋ ਦੌਰਾਨ ਆਪਣੇ ਬਿਜ਼ਨਸ ਮਾਡਲ ਅਤੇ ਉਤਪਾਦ ਨਿਵੇਸ਼ਕਾਂ ਦੇ ਸਾਹਮਣੇ ਵਿਸ਼ਵਾਸਯੋਗ ਢੰਗ ਨਾਲ ਪੇਸ਼ ਕੀਤੇ।
ਸਕੂਲ ਦੀ ਟੀਮ ‘ਹਰਬੀ ਸਪਰਿੰਕਲ’ ਨੇ ਆਪਣੇ ਆਇਡੀਆ ਅਤੇ ਪ੍ਰੋਜੈਕਟ ਰਾਹੀਂ ਐਕਸਪੋ ਵਿੱਚ ਸਿਖਰਲੀਆਂ10 ਟੀਮਾਂ ਵਿੱਚ ਆਪਣੀ ਥਾਂ ਬਣਾਈ। ਇਸ ਵਰਣਨਯੋਗ ਪ੍ਰਦਰਸ਼ਨ ਤੋਂ ਪ੍ਰਭਾਵਿਤ ਹੋ ਕੇ ਐਕਸਪੋ ਵਿੱਚ ਸ਼ਾਮਿਲ ਨਿਵੇਸ਼ਕਾਂ ਨੇ ਟੌਪ-10 ਟੀਮਾਂ ਲਈ ਕੁੱਲ 10 ਲੱਖ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ, ਜਿਸ ਵਿੱਚ ‘ਹਰਬੀ ਸਪਰਿੰਕਲ’ ਵੀ ਸ਼ਾਮਲ ਹੈ।
ਇਸ ਮੌਕੇ ਸਕੂਲ ਆਫ ਐਮੀਨੈਂਸ, ਫ਼ੀਲਖ਼ਾਨਾ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ, ਜ਼ਿਲ੍ਹਾ ਨੋਡਲ ਅਫਸਰ ਸ. ਪਰਮਜੀਤ ਸਿੰਘ, ਗਾਈਡ ਅਧਿਆਪਕਾ ਸ੍ਰੀਮਤੀ ਪਰਵਿੰਦਰ ਕੌਰ, ਸ੍ਰੀਮਤੀ ਸਪਨਾ, ਸ੍ਰੀਮਤੀ ਗੁਰਦੀਪ ਕੌਰ, ਸ੍ਰੀ ਹਰਪ੍ਰੀਤ, ਅਤੇ ਸਕੂਲ ਦੀ ਪੂਰੀ ਟੀਮ ਨੇ ਵਿਦਿਆਰਥੀਆਂ ਦੀ ਰਿਹਰਸਲ, ਤਿਆਰੀ ਅਤੇ ਮਾਰਕੀਟਿੰਗ ’ਚ ਸਹਿਯੋਗ ਦੇ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਡਾ: ਰਵਿੰਦਰਪਾਲ ਸ਼ਰਮਾ ਡਿਪਟੀ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਪੂਰੀ ਜ਼ਿਲ੍ਹਾ ਸਿੱਖਿਆ ਟੀਮ ਵੱਲੋਂ ਟੀਮ ‘ਹਰਬੀ ਸਪਰਿੰਕਲ’ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਨੂੰ ਇਹ ਉਪਲਬਧੀ ਹਾਸਲ ਕਰਨ ’ਤੇ ਹਾਰਦਿਕ ਵਧਾਈ ਦਿੱਤੀ ਗਈ। ਇਹ ਉਪਲਬਧੀ ਸਿਰਫ਼ ਵਿਦਿਆਰਥੀਆਂ ਦੀ ਸਖਤ ਮਿਹਨਤ ਨਹੀਂ, ਸਗੋਂ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਨ ਦੀ ਦੂਰਦਰਸ਼ਤਾ ਅਤੇ ਵਿਜ਼ਨ ਦਾ ਨਤੀਜਾ ਹੈ। ਇਸਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੀ ਇਕ ਹੋਰ ਟੀਮ ਨੇ ਸਜਾਵਟੀ ਮੋਮਬੱਤੀਆਂ (ਡੈਕੋਰੇਟਿਵ ਕੈਂਡਲਜ਼) ਦੀ ਸਟਾਲ ਵੀ ਲਗਾਈ ਜਿਸ ਦੀ ਭਰਵੀਂ ਪ੍ਰਸੰਸਾ ਕੀਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।