ਪਟਿਆਲਾ : ਡਾਇਰੀਆ ਕਾਰਨ ਦੋ ਲੋਕਾਂ ਦੀ ਮੌਤ

ਪੰਜਾਬ


ਪਟਿਆਲਾ, 7 ਜੁਲਾਈ,ਬੋਲੇ ਪੰਜਾਬ ਬਿਉਰੋ;
ਪਟਿਆਲਾ ਦੇ ਨੇੜਲੇ ਪਿੰਡ ਅਲੀਪੁਰ ਅਰਾਈਆਂ ਵਿਚ ਡਾਇਰੀਆ ਨੇ ਕਹਿਰ ਮਚਾ ਦਿੱਤਾ। ਐਤਵਾਰ ਨੂੰ ਇਕ 2 ਸਾਲਾ ਬੱਚੀ ਚਾਂਦਨੀ ਅਤੇ 78 ਸਾਲਾ ਬਜ਼ੁਰਗ ਮਹਿਲਾ ਤਾਰਾਵਤੀ ਦੀ ਜਾਨ ਚਲੀ ਗਈ। ਪਿੰਡ ਦੇ ਲਗਭਗ 48 ਲੋਕ, ਜਿਨ੍ਹਾਂ ’ਚ ਕਈ ਬੱਚੇ ਵੀ ਸ਼ਾਮਿਲ ਹਨ, ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਹੋਵੇ। ਸਿਹਤ ਵਿਭਾਗ ਨੇ ਇਲਾਕੇ ਵਿੱਚ ਆਰਜ਼ੀ ਡਿਸਪੈਂਸਰੀ ਖੋਲ੍ਹ ਕੇ ਲੋਕਾਂ ਦੀ ਰੋਜ਼ਾਨਾ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਪੀਣ ਵਾਲੇ ਪਾਣੀ ਦੀ ਪਾਈਪਲਾਈਨ ਵਿਚ ਸੀਵਰੇਜ ਦਾ ਪਾਣੀ ਮਿਲਣ ਕਾਰਨ ਬਿਮਾਰੀ ਨੇ ਪੈਰ ਫੈਲਾਏ ਹਨ। ਪਿੰਡ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ। ਸਿਹਤ ਵਿਭਾਗ ਵਲੋਂ ਪਾਣੀ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ ਤੇ ਪਿੰਡ ’ਚ ਪੀਣ ਵਾਲੇ ਪਾਣੀ ਦੀ ਸਫਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।