ਅੰਮ੍ਰਿਤਸਰ, 8 ਜੁਲਾਈ,ਬੋਲੇ ਪੰਜਾਬ ਬਿਊਰੋ;
ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਸੈਦਪੁਰ ਦੇ ਸਾਬਕਾ ਸਰਪੰਚ ਤੇ ਅਕਾਲੀ ਦਲ ਆਗੂ ਪਲਵਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਉਸਦੇ ਗੁਆਂਢੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਿਆ। ਸੂਚਨਾ ਮਿਲਣ ‘ਤੇ ਰਾਜਾਸਾਂਸੀ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਸਾਬਕਾ ਸਰਪੰਚ ਦੀ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਾਰੀ ਘਟਨਾ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਰਾਤ ਦੇ ਕਰੀਬ 12 ਵਜੇ ਆਪਣੀ ਕਾਰ ਵਿੱਚ ਆਇਆ ਅਤੇ ਆਉਂਦੇ ਹੀ ਉਸਨੇ ਪਲਵਿੰਦਰ ਸਿੰਘ ਦੇ ਘਰ ਦਾ ਦਰਵਾਜ਼ਾ ਖੜਕਾਇਆ। ਜਿਵੇਂ ਹੀ ਪਲਵਿੰਦਰ ਸਿੰਘ ਘਰੋਂ ਬਾਹਰ ਆਇਆ, ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮ ਨੇ ਤਿੰਨ ਗੋਲੀਆਂ ਚਲਾਈਆਂ ਜੋ ਪਲਵਿੰਦਰ ਦੀ ਛਾਤੀ ਵਿੱਚ ਲੱਗੀਆਂ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਲਵਿੰਦਰ ਸਿੰਘ ਦੇ ਗੁਆਂਢ ਵਿੱਚ ਆਪਣੇ ਸਹੁਰੇ ਘਰ ਰਹਿੰਦਾ ਸੀ।












