ਪੁਲਸ ਨਾਲ ਮੁਕਾਬਲੇ ਦੌਰਾਨ ਦੋ ਬਦਮਾਸ਼ਾਂ ਦੀ ਮੌਤ, ਦੋ ਜ਼ਖ਼ਮੀ, ਹੈੱਡ ਕਾਂਸਟੇਬਲ ਨੂੰ ਵੀ ਗੋਲੀ ਲੱਗੀ

ਪੰਜਾਬ


ਅਬੋਹਰ, 8 ਜੁਲਾਈ,ਬੋਲੇ ਪੰਜਾਬ ਬਿਊਰੋ;
ਪੁਲਿਸ ਨੇ ਫਾਜ਼ਿਲਕਾ ਵਿੱਚ ਨਿਊ ਵੀਅਰਵੈੱਲ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ ਦੇ ਹੱਤਿਆਰੇ 4 ਬਦਮਾਸ਼ਾਂ ਦਾ ਐਨਕਾਊਂਟਰ ਕੀਤਾ।2 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 2 ਜ਼ਖਮੀ ਹੋ ਗਏ। ਬਹਾਵਲਵਾਸੀ ਰੋਡ ‘ਤੇ ਹੋਏ ਮੁਕਾਬਲੇ ਵਿੱਚ ਸਿਟੀ ਵਨ ਥਾਣੇ ਦੇ ਹੈੱਡ ਕਾਂਸਟੇਬਲ ਮਨਿੰਦਰ ਸਿੰਘ ਜ਼ਖਮੀ ਹੋ ਗਏ।
ਪਟਿਆਲਾ ਦੇ ਰਾਮ ਰਤਨ ਅਤੇ ਮਰਦਾਨਪੁਰ ਦੇ ਜਸਪ੍ਰੀਤ ਸਿੰਘ ਨੂੰ ਪੁਲਿਸ ਨੇ ਹਥਿਆਰਾਂ ਦੀ ਬਰਾਮਦਗੀ ਲਈ ਹਿਰਾਸਤ ਵਿੱਚ ਲਿਆ ਸੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਇਸ ਵਿੱਚ ਇੱਕ ਕਾਂਸਟੇਬਲ ਮਨਿੰਦਰ ਸਿੰਘ ਜ਼ਖਮੀ ਹੋ ਗਿਆ।
ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਵੇਂ ਬਦਮਾਸ਼ਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਡੀਆਈਜੀ ਹਰਮਨਬੀਰ ਸਿੰਘ ਨੇ ਕਿਹਾ ਕਿ ਦੋਵੇਂ ਬਦਮਾਸ਼ ਸੰਜੇ ਵਰਮਾ ਦੇ ਕਤਲ ਵਿੱਚ ਸ਼ਾਮਲ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।