ਰਾਜਾਸਾਂਸੀ ਹਵਾਈ ਅੱਡੇ ਤੋਂ ਜੱਗੂ ਭਗਵਾਨਪੁਰੀਆ ਦੀ ਭਾਬੀ ਗ੍ਰਿਫਤਾਰ

ਪੰਜਾਬ


ਅੰਮ੍ਰਿਤਸਰ, 8 ਜੁਲਾਈ,ਬੋਲੇ ਪੰਜਾਬ ਬਿਊਰੋ;
ਅੱਜ ਸਵੇਰੇ ਅੰਮ੍ਰਿਤਸਰ ਦੇ ਰਾਜਾਸਾਂਸੀ ਅਧੀਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ, ਜੋ ਮਲੇਸ਼ੀਆ ਰਵਾਨਾ ਹੋਣ ਵਾਲੀ ਸੀ, ਉਸ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਡਾਣ ਤੋਂ ਪਹਿਲਾਂ ਹੀ ਦਬੋਚ ਲਿਆ।
ਇਹ ਮਹਿਲਾ ਮਲੇਸ਼ੀਆ ਏਅਰਲਾਈਨ ਦੀ ਫਲਾਈਟ MH-199 ਰਾਹੀਂ ਵਿਦੇਸ਼ ਜਾਣ ਲਈ ਜਿਵੇਂ ਹੀ ਇਮੀਗ੍ਰੇਸ਼ਨ ਕਾਊਂਟਰ ’ਤੇ ਪੁੱਜੀ, ਇਮੀਗ੍ਰੇਸ਼ਨ ਸਟਾਫ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਹਵਾਈ ਅੱਡੇ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਲਵਜੀਤ ਕੌਰ ਖਿਲਾਫ 26 ਮਈ 2025 ਨੂੰ ਥਾਣਾ ਘੁਮਾਣ ’ਚ ਇੱਕ ਮਾਮਲਾ ਦਰਜ ਹੋਇਆ ਸੀ, ਜਿਸ ਤਹਿਤ ਉੱਤੇ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਸਨ। ਇਸ ਮਾਮਲੇ ਵਿਚ ਪੁਲਿਸ ਨੇ Look Out Circular (LOC) ਜਾਰੀ ਕੀਤਾ ਹੋਇਆ ਸੀ, ਜਿਸ ਕਾਰਨ ਉਸ ਦੀ ਯਾਤਰਾ ਨੂੰ ਰੋਕ ਦਿੱਤਾ ਗਿਆ।
ਥਾਣਾ ਘੁਮਾਣ ਦੇ ਐਸ.ਐਚ.ਓ. ਮੇਜਰ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਲਵਜੀਤ ਕੌਰ ਦੀ ਗ੍ਰਿਫ਼ਤਾਰੀ ਲਈ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ। ਹੁਣ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।