ਗੁਰੂਹਰਸਹਾਏ, 10 ਜੁਲਾਈ,ਬੋਲੇ ਪੰਜਾਬ ਬਿਊਰੋ;
ਸਕੂਲ ਵਿੱਚ ਪੜ੍ਹਦੀਆਂ ਕੁੜੀਆਂ ਨਾਲ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਰੇਲਵੇ ਪਾਰਕ ਦੇ ਸਾਹਮਣੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੀਆਂ ਕੁੜੀਆਂ ਦਾ ਸਕੂਲ ਦੇ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ। ਜਦੋਂ ਕੁੜੀਆਂ ਨੇ ਇਸ ਘਟਨਾ ਬਾਰੇ ਸਕੂਲ ਦੇ ਪ੍ਰਿੰਸੀਪਲ ਅਤੇ ਮਾਪਿਆਂ ਮਾਪਿਆਂ ਨੂੰ ਦੱਸਿਆ ਤਾਂ ਮਾਪੇ ਗੁੱਸੇ ਵਿੱਚ ਦਿਖਾਈ ਦਿੱਤੇ। ਪ੍ਰਿੰਸੀਪਲ ਕਰਨ ਧਾਲੀਵਾਲ ਨੇ ਕਿਹਾ ਕਿ ਕੁੜੀਆਂ ਨੂੰ ਜਲਦੀ ਹੀ ਇਨਸਾਫ਼ ਮਿਲੇਗਾ।
ਕੁਝ ਦਿਨ ਪਹਿਲਾਂ ਗੁਰੂਹਰਸਹਾਏ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੀਆਂ 13 ਤੋਂ 15 ਕੁੜੀਆਂ ਦਾ ਉਸੇ ਸਕੂਲ ਵਿੱਚ ਪੜ੍ਹਾਉਣ ਵਾਲੇ ਇੱਕ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਇਸ ਦੌਰਾਨ ਕੁੜੀਆਂ ਨੇ ਅਧਿਆਪਕ ਬਾਰੇ ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ, ਜਦੋਂ ਪ੍ਰਿੰਸੀਪਲ ਕਰਨ ਧਾਲੀਵਾਲ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਇੱਕ ਕਮੇਟੀ ਬਣਾਈ ਗਈ ਹੈ, ਜੋ ਇਸਦੀ ਜਾਂਚ ਕਰ ਰਹੀ ਹੈ। ਪ੍ਰਿੰਸੀਪਲ ਨੇ ਬੱਚਿਆਂ ਅਤੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜਲਦੀ ਹੀ ਇਨਸਾਫ਼ ਜ਼ਰੂਰ ਮਿਲੇਗਾ।












