ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ

Uncategorized


ਆਨੰਦਪੁਰ ਸਾਹਿਬ, 12 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਨਿਵਾਸ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਮੌਕੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਰਾਜਪਾਲ ਕਟਾਰੀਆ ਨੂੰ ਸਿਰੋਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਮੀਟਿੰਗ ਵਿੱਚ ਰਾਜਪਾਲ ਅਤੇ ਜਥੇਦਾਰ ਵਿਚਕਾਰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਈ, ਜਿਨ੍ਹਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪ੍ਰਕਾਸ਼ ਪੁਰਬ ਦੀ ਸ਼ਤਾਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ, ਚਮਕੌਰ ਸਾਹਿਬ ਅਤੇ ਮੱਤੇਵਾੜਾ ਜੰਗਲ ਨੇੜੇ ਪੇਪਰ ਫੈਕਟਰੀ ਦੇ ਆਲੇ-ਦੁਆਲੇ ਰਹਿਣ ਵਾਲੇ ਗਰੀਬ ਪਰਿਵਾਰਾਂ ਦਾ ਉਜਾੜਾ, ਪੁਲਿਸ ਮੁਕਾਬਲੇ ਅਤੇ ਪੰਜਾਬ ਵਿੱਚ ਧਰਮ ਪਰਿਵਰਤਨ ਵਰਗੇ ਵਿਸ਼ੇ ਸ਼ਾਮਲ ਸਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਪਾਲ ਨਾਲ ਗੱਲਬਾਤ ਸਦਭਾਵਨਾ ਭਰੇ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਦੇਸ਼ ਅਤੇ ਦੁਨੀਆ ਭਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਾਵੇ। ਉਨ੍ਹਾਂ ਸੁਝਾਅ ਦਿੱਤਾ ਕਿ ਇਹ ਸਮਾਗਮ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਅਤੇ ਸਲਾਹ-ਮਸ਼ਵਰੇ ਨਾਲ ਕਰਵਾਇਆ ਜਾਣਾ ਚਾਹੀਦਾ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਕੇਂਦਰੀ ਧਾਰਮਿਕ ਸੰਸਥਾ ਹੈ ਅਤੇ ਗੁਰਮਤਿ ਸਮਾਗਮਾਂ ਵਿੱਚ ਸਿੱਖ ਪਰੰਪਰਾਵਾਂ ਨੂੰ ਬਿਹਤਰ ਢੰਗ ਨਾਲ ਪੇਸ਼ ਕਰਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।