ਓਵਰ ਬ੍ਰਿਜ ’ਤੇ ਸੰਤੁਲਨ ਵਿਗੜਨ ਕਾਰਨ ਕਾਰ ਪਲਟੀ, ਡੀਐੱਸਪੀ ਦੇ ਪੁੱਤਰ ਦੀ ਮੌਤ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ;

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਫੱਗੂਵਾਲਾ ਕੈਂਚੀਆਂ ਵਿਖੇ ਬੀਤੀ ਅੱਧੀ ਰਾਤ ਡੇਢ ਕੁ ਵਜੇ ਓਵਰ ਬ੍ਰਿਜ ਉੱਤੇ ਟਾਇਰ ਫਟਣ ਕਾਰਨ ਵਰਨਾ ਕਾਰ ਪਲਟ ਗਈ। ਹਾਦਸੇ ਵਿਚ ਕਾਰ ਚਲਾ ਰਹੇ ਨੌਜਵਾਨ ਏਕਮਵੀਰ ਸਿੰਘ (22) ਪੁੱਤਰ ਸਤਨਾਮ ਸਿੰਘ (ਡੀਐੱਸਪੀ ਪਟਿਆਲਾ) ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਹਰਜੋਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫ਼ੋਨ ਆਇਆ ਕਿ ਫੱਗੂਵਾਲਾ ਕੈਂਚੀਆਂ ਵਿੱਚ ਸੜਕ ਹਾਦਸਾ ਹੋ ਗਿਆ। ਸੂਚਨਾ ਮਿਲਦਿਆਂ ਹੀ ਉਨ੍ਹਾਂ ਦੀ ਸਾਰੀ ਟੀਮ ਘਟਨਾ ਸਥਾਨ ’ਤੇ ਪਹੁੰਚ ਗਈ। ਉਨ੍ਹਾਂ ਨੇ ਦੋਵਾਂ ਨੌਜਵਾਨਾਂ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਪਹੁੰਚਾਇਆ। ਇਨ੍ਹਾਂ ਵਿੱਚੋਂ ਏਕਮਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਨੌਜਵਾਨ ਹਰਜੋਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਹਰਜੋਤ ਸਿੰਘ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।