BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ;

ਭਾਖੜਾ ਬਿਆਸ ਮੈਨੇਜਮੈਂਟ ਬੋਰਡ BBMB ਵੱਲੋਂ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਗਈ ਹੈ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ ਨੂੰ ਇਹ ਰਿਹਾਇਸ਼ ਮਿਲਣੀ ਸੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ‘ਚ CISF ਅਧਿਕਾਰੀਆਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਬੰਧਕਾਂ ਵੱਲੋਂ ਘਰਾਂ ਦੀ ਨਿਸ਼ਾਨਦੇਹੀ ਕੀਤੀ ਗਈ ਸੀ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਕਾਨ ਅਲਾਟ ਕੀਤੇ ਜਾਣੇ ਸਨ।ਜਦੋਂ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਦੋ ਹੋਰ ਭਾਈਵਾਲ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ CISF ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਦਾ ਸਮਰਥਨ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।