ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ 12 ਸੋ ਫੁੱਟ ਲੰਮੀ ਗਲੀ ਦਾ ਉਦਘਾਟਨ
ਮੋਹਾਲੀ. 16 ਜੁਲਾਈ ,ਬੋਲੇ ਪੰਜਾਬ ਬਿਉਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਰੰਟੀਆਂ ਅਤੇ ਵਾਅਦੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ, ਜਿਨਾਂ ਵਿੱਚੋਂ ਬੀਬੀਆਂ ਲਈ 1000 ਪ੍ਰਤੀ ਮਹੀਨਾ ਦੀ ਗਰੰਟੀ ਨੂੰ ਵੀ ਆਉਣ ਵਾਲੇ ਕੁਝ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ, ਜਿਸ ਦੇ ਲਈ ਸਮੁੱਚਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਬੜਮਾਜਰਾ ਕਲੋਨੀ ਪੰਚਾਇਤ ਵੱਲੋਂ 26 ਲੱਖ ਰੁਪਏ ਦੀ ਲਾਗਤ ਨਾਲ 1200 ਫੁੱਟ ਲੰਮੀ ਅਤੇ 22 ਫੁੱਟ ਚੌੜੀ ਗਲੀ ਦਾ ਉਦਘਾਟਨ ਕਰਨ ਦੇ ਲਈ ਰੱਖੇ ਗਏ ਇੱਕ ਸਮਾਗਮ ਵਿੱਚ ਸ਼ਮੂਲੀਅਤ ਕਰ ਰਹੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਦੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਰਹੇ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਹੀ ਬਹੁਤ ਸਾਰੇ ਪਿੰਡਾਂ ਵਿੱਚ ਨਸ਼ਾ ਕਾਫੀ ਹੱਦ ਤੱਕ ਘੱਟ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ। ਅਤੇ ਲੋਕਾਂ ਨੂੰ ਨਸ਼ਿਆਂ ਵਰਗੀ ਦਲਿਦਰੀ ਤੋਂ ਰਾਹਤ ਦਿਵਾਏ ਜਾਵੇਗੀ, ਉਹਨਾਂ ਕਿਹਾ ਕਿ ਇਸ ਦੇ ਲਈ ਲੋਕਾਂ ਦਾ ਸਹਿਯੋਗ ਹੋਣਾ ਅਤੀ ਜਰੂਰੀ ਹੈ ਕਿ ਨਸ਼ੇ ਦੇ ਤਸਕਰਾਂ ਅਤੇ ਇਹਨਾਂ ਦੇ ਸਾਥੀਆਂ ਨੂੰ ਕੋਈ ਵੀ ਪਿੰਡ ਦਾ ਬਸਿੰਦਾ ਮੂੰਹ ਨਾ ਲਗਾਵੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਦੀ ਹੋਂਦ ਵਿੱਚ ਆਈ ਹੈ,ਉਦੋਂ ਤੋਂ ਹੀ ਪੰਜਾਬ ਭਰ ਵਿੱਚ ਵਿਕਾਸਮੁਖੀ ਕੰਮਾਂ ਨੂੰ ਵੀ ਕੀਤਾ ਜਾ ਰਿਹਾ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਤੇ 50 ਕਰੋੜ ਰੁਪਏ ਲਗਾ ਕੇ ਉਹਨਾਂ ਨੂੰ ਠੀਕ ਕੀਤਾ ਜਾ ਰਿਹਾ ਹੈ, ਅਤੇ ਇਸ ਇਲਾਕੇ ਵਿਚਲੇ ਨਾਲੇ ਦੀ ਸਾਫ-ਸਫਾਈ ਦਾ ਪ੍ਰਬੰਧ ਕੀਤਾ ਜਾਵੇਗਾ,ਤਾਂ ਕਿ ਪਾਣੀ ਦਾ ਵਹਾਅ ਠੀਕ ਹੋ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਨਿਜਾਤ ਦਵਾਈ ਆ ਸਕੇ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 10 ਲੱਖ ਰੁਪਏ ਦੀ ਲਾਗਤ ਵਾਲਾ ਇਲਾਜ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁਫਤ ਦਿੱਤਾ ਜਾ ਰਿਹਾ ਹੈ ਅਤੇ ਭਾਰਤ ਭਰ ਵਿੱਚ ਪੰਜਾਬ ਪਹਿਲੀ ਸਟੇਟ ਹੈ, ਜਿੱਥੇ ਕਿ ਲੋਕਾਂ ਦਾ ਮੁਫਤ ਇਲਾਜ ਕਿਸੇ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਹੋਵੇ, ਉਹਨਾਂ ਦੋਹਰਾਇਆ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਭਰ ਵਿੱਚ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਇਲਾਜ ਜਾਰੀ ਰਹੇਗਾ। ਅਤੇ ਲੋਕਾਂ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਰਹਿਣਗੀਆਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਅਤੇ ਸਰਕਾਰਾਂ ਦਾ ਇਹ ਇਖਲਾਕੀ ਫਰਜ਼ ਹੁੰਦਾ ਹੈ ਕਿ ਉਹ ਲੋਕਾਂ ਦੀਆਂ ਮੁਢਲੀਆਂ ਮੰਗਾਂ ਅਤੇ ਜਰੂਰੀ ਸਹੂਲਤਾਂ ਆਦਿ ਦਾ ਧਿਆਨ ਰੱਖੇ ਅਤੇ ਖਾਸ ਕਰਕੇ ਬਿਜਲੀ, ਪਾਣੀ,ਸੜਕਾਂ, ਸਾਫ- ਸਫਾਈ ਦਾ ਪ੍ਰਬੰਧ ਠੀਕ ਰਹੇ.,ਸਮਾਗਮ ਦੇ ਦੌਰਾਨ ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਜੋਗੀ ਪੰਚ, ਰਜਿੰਦਰ ਸਿੰਘ ਪ੍ਰਧਾਨ ਹਿਮਾਚਲ ਬਿਹਾਰ ਕਲੌਨੀ, ਕਰਨੈਲ ਸਿੰਘ ਰਾਣਾ, ਸੋਮ ਨਾਥ, ਸਨੀ
ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ.ਪੀ. ਸ਼ਰਮਾ, ਹਰਮੀਤ ਸਿੰਘ, ਹਰਮੇਸ਼ ਸਿੰਘ, ਗੁਰਪ੍ਰੀਤ ਸਿੰਘ ਕੁਰੜਾ,
ਤਰਲੋਚਨ ਸਿੰਘ ਤੋਚੀ ਸਰਪੰਚ ਕੈਲੋਂ, ਸਤਨਾਮ ਸਿੰਘ ਸਰਪੰਚ ਬਲੌਂਗੀ, ਮੱਖਣ ਸਿੰਘ ਬਲੌਂਗੀ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵੀਰ ਸਿੰਘ ਸਰਪੰਚ ਰਾਏਪੁਰ, ਰਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਰਿੰਕੂ ਬੜ ਮਾਜਰਾ, ਵਿੱਕੀ ਬਲਕਾ ਪ੍ਰਧਾਨ ਬਲੌਂਗੀ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪੰਚ ਸਰਪੰਚ ਮੌਜੂਦ ਰਹੇ.












