ਮੋਗਾ, 17 ਜੁਲਾਈ,ਬੋਲੇ ਪੰਜਾਬ ਬਿਊਰੋ;
ਧਰਮਕੋਟ ਅਧੀਨ ਆਉਂਦੇ ਪਿੰਡ ਗੱਟੀ ਜੱਟਾਂ ’ਚ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਭਰਾ, ਭਰਜਾਈ ਅਤੇ ਭਤੀਜੀ ਨੂੰ ਬਰੇਜਾ ਗੱਡੀ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ। ਦਿਲਬਾਗ ਸਿੰਘ ਨੇ ਆਪਣੀ ਬਰੇਜਾ ਗੱਡੀ ਭਰਾ ਬਲਵਿੰਦਰ ਸਿੰਘ, ਉਸ ਦੀ ਪਤਨੀ ਸਿਮਰਨਜੀਤ ਕੌਰ ਅਤੇ ਧੀ ਮੁਸਕਾਨਜੀਤ ਕੌਰ ਉੱਤੇ ਚੜ੍ਹਾ ਦਿੱਤੀ। ਤਿੰਨੇ ਜਣੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਥਾਣਾ ਧਰਮਕੋਟ ਦੇ ਐਸਐਚਓ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਰੰਜਿਸ਼ ਚੱਲ ਰਹੀ ਸੀ ਅਤੇ ਦਿਲਬਾਗ ਨੇ ਮਾਰਨ ਦੀ ਨੀਅਤ ਨਾਲ ਇਹ ਕਦਮ ਚੁੱਕਿਆ। ਹਾਲਤ ਗੰਭੀਰ ਹੋਣ ਕਰਕੇ ਤਿੰਨਾਂ ਨੂੰ ਮੋਗਾ ਤੋਂ ਇਕ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਦਿਲਬਾਗ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਧੀਨ ਮਾਮਲਾ ਦਰਜ ਕਰ ਲਿਆ ਹੈ।












