ਬਗਦਾਦ 17 ਜੁਲਾਈ,ਬੋਲੇ ਪੰਜਾਬ ਬਿਊਰੋ;
ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੀ ਸੁਪਰ ਮਾਰਕੀਟ ਵਿੱਚ ਭਿਆਨਕ ਅੱਗ ਲੱਗਣ ਨਾਲ 50 ਲੋਕਾਂ ਦੀ ਕੀਮਤ ਜਾਨ ਚਲੀ ਗਈ ਹੈ। ਕਈ ਲੋਕ ਜ਼ਖਮੀ ਵੀ ਹੋਏ ਹਨ। ਇਹ ਜਾਣਕਾਰੀ ਇਰਾਕ ਦੀ ਸਰਕਾਰੀ ਨਿਊਜ਼ ਏਜੰਸੀ ਆਈਐਨਏ ਨੇ ਦਿੱਤੀ ਹੈ।
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ, ਪਰ ਰਾਜਪਾਲ ਨੇ ਕਿਹਾ ਹੈ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇ 48 ਘੰਟਿਆਂ ਵਿੱਚ ਸ਼ੁਰੂਆਤੀ ਰਿਪੋਰਟ ਜਾਰੀ ਕੀਤੀ ਜਾਵੇਗੀ।ਰਾਜਪਾਲ ਨੇ ਇਹ ਵੀ ਕਿਹਾ ਕਿ ਇਮਾਰਤ ਅਤੇ ਮਾਲ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।















