ਇੱਕ ਹੋਰ ਨਸ਼ਾ ਤਸਕਰ ਦਾ ਘਰ ਢਾਹਿਆ

ਪੰਜਾਬ


ਰਮਦਾਸ, 18 ਜੁਲਾਈ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਕਾਰਵਾਈ ਕਰਦਿਆਂ, ਪੰਚਾਇਤ ਵਿਭਾਗ ਨੇ ਪੁਲਿਸ ਦੀ ਮਦਦ ਨਾਲ, ਥਾਣਾ ਰਮਦਾਸ ਦੇ ਸਰਹੱਦੀ ਪਿੰਡ ਭੂਰੇ ਗਿੱਲ ਦੇ ਰਹਿਣ ਵਾਲੇ ਨਸ਼ਾ ਤਸਕਰ ਗਗਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਦੇ ਗੈਰ-ਕਾਨੂੰਨੀ ਤੌਰ ‘ਤੇ ਬਣੇ ਘਰ ਨੂੰ ਢਾਹ ਦਿੱਤਾ। ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਗਗਨਦੀਪ ਸਿੰਘ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਧਾਰਾਵਾਂ ਤਹਿਤ 6 ਮਾਮਲੇ ਦਰਜ ਹਨ ਅਤੇ ਉਸਨੇ ਪਿੰਡ ਭੂਰੇ ਗਿੱਲ ਦੀ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਕੇ ਆਪਣਾ ਘਰ ਬਣਾਇਆ ਸੀ।
ਇਸ ਸਬੰਧੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਸਰਪੰਚ ਨੇ ਇਸ ਵਿਰੁੱਧ ਮਤਾ ਪਾਸ ਕਰਕੇ ਬੀਡੀਪੀਓ ਰਾਮਦਾਸ ਤੋਂ ਮਦਦ ਮੰਗੀ ਅਤੇ ਅੱਜ ਬੀਡੀਪੀਓ ਰਮਦਾਸ ਪਵਨ ਕੁਮਾਰ ਨੇ ਪੁਲਿਸ ਦੀ ਮਦਦ ਨਾਲ ਇਸਨੂੰ ਢਾਹ ਦਿੱਤਾ ਅਤੇ ਬੀਡੀਪੀਓ ਰਾਮਦਾਸ ਰਾਹੀਂ ਇਸਦਾ ਕਬਜ਼ਾ ਗ੍ਰਾਮ ਪੰਚਾਇਤ ਨੂੰ ਵਾਪਸ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।