ਅਣ-ਪਛਾਤੇ ਹਮਲਾਵਰਾਂ ਵਲੋਂ ਵਕੀਲ ‘ਤੇ ਅੰਨ੍ਹੇਵਾਹ ਫਾਇਰਿੰਗ

ਪੰਜਾਬ

ਅੀਮ੍ਰਤਸਰ 21 ਜੁਲਾਈ ,ਬੋਲੇ ਪੰਜਾਬ ਬਿਊਰੋ;

ਜੰਡਿਆਲਾ ਗੁਰੂ ‘ਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਣ ਬਣ ਗਿਆ ਜਦ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਵਕੀਲ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਪੀੜਤ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ‘ਚ ਵਕੀਲ ਲਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖਮੀ ਵਕੀਲ ਦੇ ਭਰਾ ਨੇ ਦੱਸਿਆ ਕਿ ਲਖਵਿੰਦਰ ਅੱਜ ਸਵੇਰੇ ਕੋਰਟ ਜਾਣ ਲਈ ਘਰੋਂ ਨਿਕਲ ਗਿਆ ਸੀ। ਪਰ ਰਸਤੇ ਵਿੱਚ ਤਿੰਨ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਉਸਦੀ ਬਾਂਹ ਵਿੱਚ ਲੱਗੀਆਂ। ਘਟਨਾ ਤੋਂ ਬਾਅਦ ਉਸਦੀ ਕਾਰ ਅੱਗੇ ਬੰਦ ਦੁਕਾਨਾਂ ਨਾਲ ਟਕਰਾ ਗਈ। ਫਿਲਹਾਲ ਗੋਲੀਬਾਰੀ ਦਾ ਕਾਰਨ ਸਪੱਸ਼ਟ ਨਹੀਂ ਹੈ। ਸ਼ੁਰੂਆਤੀ ਜਾਂਚ ਵਿੱਚ ਨਾ ਤਾਂ ਕੋਈ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ ਅਤੇ ਨਾ ਹੀ ਫਿਰੌਤੀ ਨਾਲ ਸਬੰਧਤ ਕੋਈ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜੰਡਿਆਲਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਵਕੀਲ ਲਖਵਿੰਦਰ ਸਿੰਘ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਾਂਚ ਤੇਜ਼ੀ ਨਾਲ ਅੱਗੇ ਵਧਾਈ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।