ਖੰਨਾ, 22 ਜੁਲਾਈ,ਬੋਲੇ ਪੰਜਾਬ ਬਿਊਰੋ;
ਸੋਮਵਾਰ ਰਾਤ ਮਲੇਰਕੋਟਲਾ ਰੋਡ ‘ਤੇ ਪਿੰਡ ਜਰਗਾ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਬਰਾਤੀ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੋਲੈਰੋ, ਜਿਸ ਵਿੱਚ ਬਰਾਤੀ ਸਵਾਰ ਸਨ, ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਕਾਰ ਵਿੱਚ ਬੈਠੇ ਲੋਕ ਬੁਰੀ ਤਰ੍ਹਾਂ ਫਸ ਗਏ।
ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਟਰੈਕਟਰ-ਟਰਾਲੀ ‘ਤੇ ਲੱਦੀ ਤੂੜੀ ਅਤੇ ਰਾਤ ਨੂੰ ਸੜਕ ‘ਤੇ ਰੌਸ਼ਨੀ ਦੀ ਘਾਟ ਮੰਨਿਆ ਜਾ ਰਿਹਾ ਹੈ। ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਭੱਜ ਗਿਆ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।












