ਪੰਜਾਬ ਪੁਲਿਸ ਨੇ ਗੋਲੀ ਮਾਰ ਕੇ ਕਾਬੂ ਕੀਤਾ ਗੈਂਗਸਟਰ

ਪੰਜਾਬ


ਗੁਰਦਾਸਪੁਰ, 22 ਜੁਲਾਈ,ਬੋਲੇ ਪੰਜਾਬ ਬਿਉਰੋ;
ਬੀਤੇ ਦਿਨ ਪੰਜਾਬ ਵਾਚ ਕੰਪਨੀ ’ਤੇ ਹੋਏ ਹਮਲੇ ਤੋਂ ਬਾਅਦ ਗੁਰਦਾਸਪੁਰ ਪੁਲਿਸ ਵਲੋਂ ਸ਼ਹਿਰ ਭਰ ਵਿਚ ਸਖਤ ਨਾਕਾਬੰਦੀ ਕੀਤੀ ਗਈ ਸੀ। ਸਿਟੀ ਪੁਲਿਸ ਨੇ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਆ ਰਹੇ ਇੱਕ ਗੈਂਗਸਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜੋ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ। ਲੰਮੇ ਪਿੱਛੇ ਤੋਂ ਬਾਅਦ, ਗੈਂਗਸਟਰ ਨੇ ਬਬਰੀ ਬਾਈਪਾਸ ਨੇੜੇ ਗੰਦੇ ਨਾਲ਼ੇ ਕੋਲੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਥੇ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ।
ਐਸ.ਐਸ.ਪੀ. ਅਦਿੱਤਿਆ ਨੇ ਦੱਸਿਆ ਕਿ ਪੁਲਿਸ ਨੇ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਦੋਸ਼ੀ ਦੀ ਲੱਤ ਵਿਚ ਗੋਲੀ ਲੱਗੀ। ਉਸ ਨੂੰ ਗੁਰਦਾਸਪੁਰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਨੌਜਵਾਨ ਦੀ ਪਛਾਣ ਰਾਹੁਲ ਗਿੱਲ ਵਜੋਂ ਹੋਈ ਹੈ, ਜੋ ਗੀਤਾ ਭਵਨ ਰੋਡ ਦਾ ਰਹਿਣ ਵਾਲਾ ਹੈ।
ਪੁਲਿਸ ਮੁਤਾਬਕ, ਰਾਹੁਲ ਗਿੱਲ ਨੇ ਹੀ ਵਾਚ ਕੰਪਨੀ ’ਤੇ ਗੋਲੀਆਂ ਚਲਾਈਆਂ ਸਨ ਅਤੇ ਅੱਜ ਕਿਸੇ ਹੋਰ ਵੱਡੀ ਵਾਰਦਾਤ ਦੀ ਯੋਜਨਾ ਬਣਾਈ ਹੋਈ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੱਡੇ ਖੁਲਾਸਿਆਂ ਦੀ ਉਮੀਦ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।