ਮੋਹਾਲੀ 25 ਜੁਲਾਈ ,ਬੋਲੇ ਪੰਜਾਬ ਬਿਉਰੋ;
ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਲਵੰਤ ਸਿੰਘ ਦੇ ਅਚਾਨਕ ਅਸਤੀਫੇ ਨੇ ਕ੍ਰਿਕਟ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਸੰਪਰਕ ਕਰਨ ‘ਤੇ ਆਪਣੇ ਅਸਤੀਫੇ ਦੀ ਪੁਸ਼ਟੀ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਿੱਜੀ ਕਾਰਨਾਂ ਕਾਰਨ ਅਸਤੀਫਾ ਦਿੱਤਾ ਗਿਆ ਹੈ।ਇਸ ਸਬੰਧੀ ਭਾਵੇਂ ਪੀਸੀਏ ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰੰਤੂ ਪੀਸੀਏ ਵੱਲੋਂ ਅਗਲੇ 15 ਦਿਨਾਂ ਦੌਰਾਨ ਨਵੇਂ ਸਕੱਤਰ ਦੀ ਚੋਣ ਕੀਤੇ ਜਾਣ ਦੀ ਉਮੀਦ ਹੈ। ਇੱਥੇ ਜ਼ਿਕਰਯੋਗ ਹੈ ਕਿ ਪੀਸੀਏ ਦੇ ਸਿਖਰਲੇ ਤਿੰਨ ਅਹੁਦਿਆਂ ਲਈ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਨਿਰਵਿਰੋਧ ਚੁਣੇ ਗਏ ਸਨ।












