ਹੁਸ਼ਿਆਰਪੁਰ, 25 ਜੁਲਾਈ,ਬੋਲੇ ਪੰਜਾਬ ਬਿਊਰੋ;
ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਿੱਪਲਵਾਲਾ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 7 ਸਾਲਾ ਬੱਚੀ ਗੁਰਕੀਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੀ ਮਾਂ ਸੰਦੀਪ ਦੇਵੀ ਗੰਭੀਰ ਜ਼ਖਮੀ ਹੋ ਗਈ। ਉਸਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਜਾਣਕਾਰੀ ਅਨੁਸਾਰ, ਮਾਂ ਆਪਣੀ ਧੀ ਨੂੰ ਟਿਊਸ਼ਨ ਛੱਡਣ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਬੱਚੀ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।












