ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੁਲਾਈ 2025:
ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 30 ਜੁਲਾਈ ਦਿਨ ਬੁੱਧਵਾਰ ਨੂੰ ਇੱਕ ਪਲੇਸਮੈਂਟ ਕੈਂਪ ਕਮਰਾ ਨੰ: 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਇਹ ਮਿਤੀ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਿੰਦਲ ਪਾਵਰ ਕਾਰਪੋਰੇਸ਼ਨ, ਚੰਡੀਗੜ੍ਹ, ਮੋਰ ਰਿਟੇਲ (ਐਮਾਜ਼ੋਨ), ਪ੍ਰੋਟਾਕ ਸੋਲਿਯੂਸ਼ਨਜ਼ ਪ੍ਰਾਈਵੇਟ ਲਿਮਿਟਡ, ਕੁਆਰਕ ਸਿਟੀ ਇੰਡੀਆ ਪ੍ਰਾਈਵੇਟ ਲਿਮੀਟਡ ਅਤੇ ਪੇਅ ਟੀ ਐਮ ਕੰਪਨੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਕੰਪਨੀਆਂ ਵੱਲੋਂ ਆਟੋ ਕੈਡ ਡਿਜ਼ਾਈਨਰ, ਪੈਕਿੰਗ, ਪਿੱਕਰ ਅਤੇ ਮੂਵਰਜ਼, ਕਸਟਮਰ ਕੇਅਰ ਐਗਜ਼ੀਕਿਊਟਿਵ (ਸੀ.ਸੀ.ਈ.), ਸਕਿਓਰਿਟੀ ਗਾਰਡ, ਫੀਲਡ ਸੇਲਜ਼ ਐਗਜ਼ੀਕਿਊਟਿਵ ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀਆਂ ਅਨੁਸਾਰ 14500/- ਤੋਂ 35000/- ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਚੰਡੀਗੜ, ਮੋਹਾਲੀ, ਖਰੜ, ਜੀਰਕਪੁਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਤੱਕ ਹੋਵੇ ਅਤੇ ਘੱਟੋ-ਘੱਟ ਯੋਗਤਾ ਦਸਵੀਂ ਪਾਸ ਅਤੇ ਗ੍ਰੈਜੂਏਸ਼ਨ ਹੋਵੇ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ (ਫੋਟੋਕਾਪੀਆਂ ਸਮੇਤ), ਰਿਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਪਹੁੰਚਣ ਦੀ ਖੇਚਲ ਕਰਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।