ਮੁੱਖ ਮੰਤਰੀ Haryana ਨਾਇਬ ਸੈਣੀ ਪਹੁੰਚੇ ਸ਼ਹੀਦ ਊਧਮ ਸਿੰਘ ਦੇ ਜੱਦੀ ਪਿੰਡ, ਕੀਤੀ ਸ਼ਰਧਾਂਜਲੀ ਭੇਟ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ;

ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਹੀਦ ਊਧਮ ਸਿੰਘ ਦੇ ਪਿੰਡ ਸੁਨਾਮ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਸੈਣੀ ਨੇ ਕਿਹਾ, ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ “ਸ਼ਹੀਦ ਊਧਮ ਸਿੰਘ ਜੀ ਦੇ ਜਨਮ ਸਥਾਨ ਸੁਨਾਮ (ਪੰਜਾਬ) ਪਹੁੰਚ ਕੇ ਅਤੇ ਸ਼ਹੀਦ ਸਮਾਰਕ ਵਿੱਚ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ‘ਤੇ ਮੇਰਾ ਦਿਲ ਸ਼ਰਧਾ, ਸਤਿਕਾਰ ਅਤੇ ਸ਼ੁਕਰਗੁਜ਼ਾਰੀ ਨਾਲ ਭਰ ਗਿਆ।

ਇਸ ਦੌਰਾਨ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਸੀਐ ਸੈਣੀ ਨੇ ਕਿਹਾ ਉਨ੍ਹਾਂ ਦੇ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ ਨੂੰ ਮਿਲਣਾ ਮੇਰੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੀਆਂ ਅੱਖਾਂ ਵਿੱਚ ਉਨ੍ਹਾਂ ਦੇ ਪੁਰਖਿਆਂ ਲਈ ਮਾਣ ਅਤੇ ਦੇਸ਼ ਪ੍ਰਤੀ ਉਨ੍ਹਾਂ ਦਾ ਅਟੁੱਟ ਵਿਸ਼ਵਾਸ ਨੂੰ ਸਾਫ਼-ਸਾਫ਼ ਝਲਕ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।