03 ਅਗਸਤ ਨੂੰ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸੰਗਰੂਰ ਵਿਖੇ ਕੀਤੀ ਜਾਵੇਗੀ ਹੱਕ ਬਚਾਓ ਰੈਲੀ

ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ ਰੈਗੂਲਰ ਸੇਵਾ ਦੇ 14 ਸਾਲ ਬੀਤ ਜਾਣ ਬਾਅਦ ਵੀ ਕੰਪਿਊਟਰ ਅਧਿਆਪਕ ਆਪਣੇ ਮੁੱਢਲੇ ਹੱਕਾਂ ਤੋਂ ਵਾਝੇਂ ਪਟਿਆਲਾ 29 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾ ਨਿਭਾ ਰਹੇ 6640 ਕੰਪਿਊਟਰ ਅਧਿਆਪਕ ਅੱਜ ਤੋਂ 14 ਸਾਲ ਪਹਿਲਾਂ 1 ਜੁਲਾਈ 2011 ਨੂੰ ਮਾਨਯੋਗ […]

Continue Reading

ਸਵੇਰੇ-ਸਵੇਰੇ ਬੱਸ ਤੇ ਟਰੱਕ ਵਿਚਕਾਰ ਟੱਕਰ, 18 ਕਾਂਵੜੀਆਂ ਦੀ ਮੌਤ

ਰਾਂਚੀ, 29 ਜੁਲਾਈ,ਬੋਲੇ ਪੰਜਾਬ ਬਿਉਰੋ;ਇੱਕ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿੱਚ 18 ਕਾਂਵੜੀਆਂ ਦੀ ਮੌਤ ਹੋ ਗਈ। ਕਈ ਕਾਂਵੜੀਏ ਜ਼ਖਮੀ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਹੈ।ਇਹ ਹਾਦਸਾ ਝਾਰਖੰਡ ਦੇ ਦੇਵਘਰ ਵਿੱਚ ਵਾਪਰਿਆ।ਗੋਡਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ 18 ਲੋਕਾਂ ਦੀ ਮੌਤ ਦੀ ਜਾਣਕਾਰੀ ਦਿੱਤੀ।ਇਹ ਹਾਦਸਾ ਅੱਜ ਮੰਗਲਵਾਰ ਸਵੇਰੇ […]

Continue Reading

ਮੋਹਾਲੀ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਮੋਹਾਲੀ, 29 ਜੁਲਾਈ,ਬੋਲੇ ਪੰਜਾਬ ਬਿਉਰੋ;ਮੋਹਾਲੀ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 20 ਸਾਲਾ ਸੋਨੂੰ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਰਿਵਾਰਕ ਦੋਸਤਾਂ ਨਾਲ ਨੌਕਰੀ ਦੀ ਭਾਲ ਵਿੱਚ ਘਰੋਂ ਨਿਕਲਿਆ ਸੀ, ਪਰ ਬਾਅਦ ਵਿੱਚ ਉਸਦੇ ਦੋਸਤ ਉਸਨੂੰ ਨਸ਼ੇ ਦੀ ਹਾਲਤ ਵਿੱਚ ਘਰ ਦੇ ਸਾਹਮਣੇ ਛੱਡ ਗਏ […]

Continue Reading

ਡੀ ਸੀ ਨੇ ਨਗਰ ਕੌਂਸਲਾਂ ਅਤੇ ਸਬੰਧਤ ਵਿਭਾਗਾਂ ਨੂੰ ਮਾਨਸੂਨ ਦੌਰਾਨ ਸੜਕਾਂ ਤੇ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ

ਜ਼ੀਰਕਪੁਰ, ਡੇਰਾਬੱਸੀ ਅਤੇ ਖਰੜ ਦੇ ਡਰੇਨੇਜ ਸੰਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ ,ਬੋਲੇ ਪੰਜਾਬ ਬਿਊਰੋ: ਬਰਸਾਤਾਂ ਦੌਰਾਨ ਜ਼ੀਰਕਪੁਰ, ਡੇਰਾਬੱਸੀ ਅਤੇ ਖਰੜ ਵਿੱਚ ਡਰੇਨੇਜ ਅਤੇ ਸੜ੍ਹਕਾਂ ਤੇ ਪਾਣੀ ਖੜ੍ਹਨ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ […]

Continue Reading

ਪੰਚਾਇਤ ਨਾਲ ਰੌਲੇ ਤੋਂ ਪਰੇਸ਼ਾਨ 72 ਸਾਲਾ ਬਜ਼ੁਰਗ ਨੇ ਜ਼ਹਿਰ ਖਾ ਕੇ ਕੀਤੀ ਜੀਵਨਲੀਲਾ ਸਮਾਪਤ

ਜਗਰਾਓਂ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਜਗਰਾਓਂ ਦੇ ਪਿੰਡ ਅਖਾੜਾ ਵਿੱਚ ਪੰਚਾਇਤ ਨਾਲ ਰੌਲੇ ਤੋਂ ਪਰੇਸ਼ਾਨ 72 ਸਾਲਾ ਬਜ਼ੁਰਗ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜ਼ੋਰਾ ਸਿੰਘ ਵਜੋਂ ਹੋਈ ਹੈ, ਜੋ ਪੰਚਾਇਤ ਵੱਲੋਂ ਗਲੀ ਦਾ ਪੱਧਰ ਉੱਚਾ ਕਰਨ ਦੇ ਮਾਮਲੇ ਵਿਚ ਵਿਰੋਧ ਕਰ ਰਿਹਾ ਸੀ। ਇਸ ਨੂੰ ਲੈ ਕੇ ਉਸ […]

Continue Reading

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਆ ਰਹੀ ਰਾਖਵੀਂ ਛੁੱਟੀ

ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਵੀਰਵਾਰ, 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 31 ਜੁਲਾਈ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਦਿਨ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।31 ਜੁਲਾਈ ਦੀ ਛੁੱਟੀ ਵੀ ਸਰਕਾਰ ਵੱਲੋਂ ਸਾਲ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ […]

Continue Reading

ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 4 ਅਗਸਤ ਤੋਂ ਸ਼ੁਰੂ

ਨਵੀਂ ਦਿੱਲੀ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 4 ਅਗਸਤ ਤੋਂ ਸ਼ੁਰੂ ਹੋਵੇਗਾ। ਦਿੱਲੀ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਇਹ ਤੀਜਾ ਸੈਸ਼ਨ ਹੋਵੇਗਾ। ਇਸ ਵਾਰ ਵਿਧਾਨ ਸਭਾ ਦਾ ਸੈਸ਼ਨ ਕਈ ਤਰੀਕਿਆਂ ਨਾਲ ਖਾਸ ਹੈ।ਸੈਸ਼ਨ ਵਿੱਚ ਕਾਗਜ਼ ਰਹਿਤ ਕੰਮ ਨੂੰ ਯਕੀਨੀ ਬਣਾਉਣ ਲਈ, ਸਾਰੇ ਵਿਧਾਇਕਾਂ ਨੂੰ ਹਾਲ ਹੀ ਵਿੱਚ ਨਵੇਂ ਸਾਫਟਵੇਅਰ ਅਤੇ […]

Continue Reading

ਪਹਿਲਗਾਮ ਹਮਲੇ ਦੇ ਮੁੱਖ ਦੋਸ਼ੀ ਹਾਸ਼ਿਮ ਮੂਸਾ ਸਣੇ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ, 29 ਜੁਲਾਈ,ਬੋਲੇ ਪੰਜਾਬ ਬਿਊਰੋ;ਜੰਮੂ-ਕਸ਼ਮੀਰ ‘ਚ ਸ੍ਰੀਨਗਰ ਦੇ ਦਾਚੀਗਾਮ ਨੈਸ਼ਨਲ ਪਾਰਕ ਨੇੜੇ ਹਰਵਾਨ ਇਲਾਕੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਪਾਕਿਸਤਾਨੀ ਅੱਤਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਪਹਿਲਗਾਮ ਹਮਲੇ ਦਾ ਮੁੱਖ ਦੋਸ਼ੀ ਹਾਸ਼ਿਮ ਮੂਸਾ ਵੀ ਉਨ੍ਹਾਂ ਵਿੱਚ ਸ਼ਾਮਲ ਸੀ।ਫੌਜ ਨੇ ਇਹ ਕਾਰਵਾਈ ਆਪਰੇਸ਼ਨ ਮਹਾਦੇਵ ਦੇ ਤਹਿਤ ਕੀਤੀ। ਬਾਕੀ ਦੋ ਅੱਤਵਾਦੀਆਂ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 596

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-07-25 ਅੰਗ 596 Amrit Vele da Hukamnama Sri Darbar Sahib, Amritsar Sahib, Ang 596, 29-07-25 ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ […]

Continue Reading

ਦਿਸ਼ਾ ਟਰੱਸਟ ਨੇ ਲਗਾਈਆਂ ‘ਮੋਹਾਲੀ ਵਾਕ’ ਵਿੱਚ ਤੀਆਂ ਦੀਆਂ ਰੌਣਕਾਂ

ਨਰਿੰਦਰ ਕੌਰ ਬਣੀ ਮਿਸਿਜ਼ ਤੀਜ,  ਮਨਦੀਪ ਕੌਰ ਨੇ ਮਿਸਿਜ਼ ਪੰਜਾਬਣ ਤੇ ਕੁਲਵਿੰਦਰ ਕੌਰ ਨੇ ਜਿੱਤਿਆ ਸੁਨੱਖੀ ਪੰਜਾਬਣ ਮੁਕਾਬਲਾ ਜਿਹੜੇ ਵਿਹੜੇ ਵਿੱਚ ਧੀਆਂ ਹੱਸਦੀਆਂ, ਗਾਉਂਦੀਆਂ ਨੇ ਉਹ ਵਿਹੜਾ ਹੁੰਦਾ ਹੈ ਭਾਗਾਂ ਵਾਲਾ – ਗੁਰਪ੍ਰੀਤ ਕੌਰ ਸੰਧਵਾਂ ਮੋਹਾਲੀ 28 ਜੁਲਾਈ ,ਬੋਲੇ ਪੰਜਾਬ ਬਿਊਰੋ;  ਜਿਹੜੇ ਵਿਹੜੇ ਵਿੱਚ ਧੀਆਂ ਹੱਸਦੀਆਂ , ਗਾਉਂਦੀਆਂ ਹਨ , ਜਿਹੜੇ ਘਰ ਵਿੱਚ ਖੁੱਲ ਕੇ ਆਪਣੇ ਦਿਲ ਦੀ ਗੱਲ ਮਾਪਿਆ ਅੱਗੇ ਰੱਖਦੀਆਂ ਹਨ, ਉਹ ਘਰ ਉਹ ਵਿਹੜਾ ਭਾਗਾਂ ਵਾਲਾ ਹੁੰਦਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਰਜਿ. ਪੰਜਾਬ ਵੱਲੋਂ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਅਤੇ ਮੋਹਾਲੀ ਵਾਕ ਦੇ ਡਾਇਰੈਕਟਰ ਵਿਕਰਮਪੁਰੀ ਦੇ ਸਹਿਯੋਗ ਨਾਲ ਕਰਵਾਏ ਗਏ “ਤੀਆ ਤੀਜ ਦੀਆਂ” ਪ੍ਰੋਗਰਾਮ ਦੌਰਾਨ ਉਚੇਚੇ ਤੌਰ ਤੇ ਬਤੌਰ ਮੁੱਖ ਮਹਿਮਾਨ ਪਹੁੰਚੇ ਗੁਰਪ੍ਰੀਤ ਕੌਰ ਸੰਧਵਾਂ ਧਰਮ ਸੁਪਤਨੀ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੀਤਾ ਗਿਆ । ਦਿਸ਼ਾ ਟਰੱਸਟ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਟਰੱਸਟ ਦੀਆਂ ਪ੍ਰਾਪਤੀਆਂ ਇਤਿਹਾਸਿਕ ਹਨ ਅਤੇ ਟਰੱਸਟ ਦੇ ਉਪਰਾਲਿਆਂ ਸਦਕਾ ਸੈਂਕੜੇ ਨੌਜਵਾਨ ਕੁੜੀਆਂ ਨੂੰ ਰੁਜ਼ਗਾਰ ਮਿਲ ਰਿਹਾ ਹੈ।  ਪ੍ਰੋਗਰਾਮ ਵਿੱਚ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਸਟੇਟ ਵੂਮੈਨ ਕਮਿਸ਼ਨ , ਜਸਵੰਤ ਕੌਰ ਉੱਘੇ ਸਮਾਜ ਸੇਵੀ, ਜਗਜੀਤ ਕੌਰ ਕਾਹਲੋਂ ਉੱਘੇ ਸਮਾਜ ਸੇਵੀ ਅਤੇ ਵਿਦਿਆਰਥੀਆਂ ਲਈ ਚਾਨਣ ਮੁਨਾਰੇ ਬਣੇ ਜਸਕਿਰਨ ਕੌਰ ਸ਼ੇਰ ਗਿੱਲ ਬਤੌਰ ਗੈਸਟ ਆਫ ਆਨਰ ਹਾਜ਼ਰ ਹੋਏ ।  ਮੋਹਾਲੀ ਵਾਕ ਦੇ ਵਿਹੜੇ ਵਿੱਚ ਤੀਆਂ ਦੀਆਂ ਰੌਣਕਾਂ ਨੇ   ਖ੍ਰੀਦਦਾਰੀ ਕਰਨ ਆਏ ਗ੍ਰਾਹਕਾਂ ਦਾ ਧਿਆਨ ਵੀ ਆਪਣੇ ਵੱਲ ਆਕਰਸ਼ਿਤ ਕੀਤਾ । ਪੂਰਾ ਮਾਲ ਇਕ ਪੁਰਾਤਨ ਪਿੰਡ ਦੇ ਵਾਂਗ ਸੱਜਿਆ ਹੋਇਆ ਸੀ । ਅਮੀਰ ਪੰਜਾਬੀ ਵਿਰਸੇ ਦੀਆਂ ਝਲਕਾਂ  ਖੂਹ  ,  ਖੂੰਡੇ , ਡਾਂਗਾਂ , ਪੱਖੀਆਂ , ਮੰਜੇ ਫੁਲਕਾਰੀਆਂ , ਚਰਖੇ , ਚਾਟੀ ਤੇ ਮਧਾਣੀਆਂ ਆਦਿ ਨੇ ਮਾਲ ਵਿੱਚ ਹਾਜ਼ਰ ਹਰ ਵਿਅਕਤੀ ਦਾ ਧਿਆਨ ਆਪਣੇ ਵੱਲ ਖਿਚਿਆ । ਇਸ ਮੌਕੇ ਪੰਜਾਬੀ ਲੋਕ ਗਾਇਕਾ ਆਰ.ਦੀਪ.ਰਮਨ ਨੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤਾਂ ਦੀ ਝੜੀ ਲਾ ਕੇ ਮੇਲਾ ਲੁੱਟਿਆ। ਆਏ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਟਰੱਸਟ ਵੱਲੋਂ ਗਿੱਧਾ,  ਭੰਗੜਾ , ਬੋਲੀਆਂ ,ਟੱਪੇ , ਸੁਹਾਗ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ । ਇਸ ਦੇ ਨਾਲ ਹੀ ਪ੍ਰੋਗਰਾਮ ਵਿਚ ਹਾਜ਼ਰ ਹੋਰਨਾਂ ਮਹਿਲਾਵਾਂ ਨੂੰ ਹਰਾਉਂਦੇ ਹੋਏ ਕੁਲਵਿੰਦਰ ਕੌਰ ਨੇ ਸੁਨੱਖੀ ਪੰਜਾਬਣ, ਮਨਦੀਪ ਕੌਰ ਨੇ ਮਿਸਿਜ਼ ਪੰਜਾਬਣ ਤੇ ਨਰਿੰਦਰ ਕੌਰ ਨੇ ਮਿਸਿਜ਼ ਤੀਜ ਦਾ ਖਿਤਾਬ ਜਿੱਤਿਆ । ਜਿਨ੍ਹਾਂ ਨੂੰ ਮੈਡਮ ਅਰੁਣਾ ਗੋਇਲ ਡਾਇਰੈਕਟਰ ਵਰਦਾਨ ਆਯੁਰਵੇਦਾ ਵੱਲੋਂ ਕਰਾਊਨ ਅਤੇ ਫੁਲਕਾਰੀ ਪਾ ਕੇ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੌਰਾਨ ਨੈਸ਼ਨਲ ਐਵਾਰਡੀ ਸਤਵੰਤ ਕੌਰ ਜੌਹਲ ਅਤੇ ਐਡਵੋਕੇਟ ਰੁਪਿੰਦਰ ਪਾਲ ਕੌਰ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ । ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਨੂੰ ਮੰਚ ਵੱਲੋਂ ਸਨਮਾਨਿਤ ਕੀਤਾ ਗਿਆ।  ਜਿਨ੍ਹਾਂ ਵਿੱਚ ਡਾਕਟਰ ਰਵੀਨਾ ਸੂਰੀ, ਐੱਮ ਸੀ ਰਮਨਦੀਪ ਕੌਰ , ਐੱਮ ਸੀ ਹਰਜਿੰਦਰ ਕੌਰ ਸੋਹਾਣਾ, ਕੁਲਦੀਪ ਕੌਰ ਨਰਸਿੰਗ ਸੁਪਰੀਡੈਂਟ ਇੰਡਸ ਇੰਟਰਨੈਸ਼ਨਲ ਹੌਸਪੀਟਲ, ਹਰਭਜਨ ਕੌਰ ਉੱਘੇ ਸਮਾਜ ਸੇਵੀ , ਕੁਲਦੀਪ ਕੌਰ ਪ੍ਰੈਜੀਡੈਂਟ ਵੁਮਨ ਸੈਲ ਮੋਹਾਲੀ , ਸਮਾਜ ਸੇਵੀ ਗੁਰਪ੍ਰੀਤ ਕੌਰ ਉੱਭਾ , ਜਤਿੰਦਰ ਕੌਰ ਗੁਰਦੁਆਰਾ ਲੰਬਿਆਂ ਸਾਹਿਬ, ਪੱਤਰਕਾਰ ਉਮਾ ਰਾਵਤ , ਪੱਤਰਕਾਰ ਸਿਮਰਜੀਤ ਕੌਰ ਧਾਲੀਵਾਲ, ਪੱਤਰਕਾਰ ਮਮਤਾ ਸ਼ਰਮਾ ਦਾ ਨਾਂ ਸ਼ਾਮਿਲ ਹੈ । ਦਿਸ਼ਾ ਟਰੱਸਟ ਵੱਲੋਂ ਮਨਾਈ ਗਏ ਤੀਆਂ ਦੇ ਤਿਉਹਾਰ ਨੇ ਜਿੱਥੇ ਧੀਆਂ ਦੇ ਚਿਹਰਿਆਂ ਦੇ ਉੱਤੇ ਰੌਣਕ ਲਿਆਂਦੀ , ਉਥੇ ਹੀ ਲੋਕਾਂ ਨੂੰ ਬੇਟੀ ਬਚਾਓ ਬੇਟੀ ਪੜਾਓ ਤੇ ਸਮਾਜ ਬਚਾਓ ਦਾ ਹੋਕਾ ਵੀ ਦਿੱਤਾ ।

Continue Reading