ਸਰਕਾਰ ਦੇ ਲਾਰੇ ਤਰੱਕੀ ਤੋਂ ਬਿਨਾਂ ਲੈਕਚਰਾਰ ਰਿਟਾਇਰ ਹੋ ਰਹੇ ਸਾਰੇ

ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਨੇ ਲੈਕਚਰਾਰ ਮੋਹਾਲੀ 02 ਜੁਲਾਈ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀਜ ਜੁਆਂਇੰਟ ਐਕਸ਼ਨ ਕਮੇਟੀ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਬਿਆਨਬਾਜੀ ਕਰਕੇ ਹੀ ਸਮਾਂ ਲੰਘਾ ਰਹੀ ਹੈ ਜਦੋਂ ਕਿ ਹਕੀਕਤ ਵਿੱਚ […]

Continue Reading

ਪੰਜਾਬ ‘ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਅਣਐਲਾਨੀ ਐਮਰਜੈਂਸੀ ਲਗਾ ਰਹੇ ਕੇਜਰੀਵਾਲ-ਮਾਨ: ਚੁੱਘ

ਚੰਡੀਗੜ੍ਹ, 2 ਜੁਲਾਈ,ਬੋਲੇ ਪੰਜਾਬ ਬਿਉਰੋ; ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਜਾ ਰਹੀ ਹੈ। ਅੱਜ ਮੋਹਾਲੀ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਦੀ […]

Continue Reading

ਦਰੋਣਾ–2025: ਰੋਟਰੀ ਡਿਸਟ੍ਰਿਕਟ 3090 ਦੀ ਇੰਸਟਾਲੇਸ਼ਨ ਸਮਾਰੋਹ ਦੀ ਸ਼ਾਨਦਾਰ ਸਫਲਤਾ

ਡਿਸਟ੍ਰਿਕਟ ਗਵਰਨਰ ਭੂਪੇਸ਼ ਮਹਿਤਾ ਦੀ ਤਾਜਪੋਸ਼ੀ ਨੂੰ ਮਿਲਿਆ ਰੋਟਰੀ ਪਰਿਵਾਰ ਵਲੋਂ ਭਰਵਾਂ ਸਾਥ ਰਾਜਪੁਰਾ, 2 ਜੁਲਾਈ,ਬੋਲੇ ਪੰਜਾਬ ਬਿਊਰੋ; ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੀ ਇੰਸਟਾਲੇਸ਼ਨ ਸਮਾਰੋਹ ਅਤੇ ਲੀਡਰਸ਼ਿਪ ਲਰਨਿੰਗ ਸੈਮੀਨਾਰ ‘ਦਰੋਣਾ–2025’ 27 ਤੋਂ 29 ਜੂਨ ਤੱਕ ਪਹਾੜਾਂ ਦੀ ਰਮਣੀਕ ਛਾਵਾਂ ਹੇਠ ਪਾਲਮਪੁਰ, ਹਿਮਾਚਲ ਪ੍ਰਦੇਸ਼ ਵਿਖੇ ਜਸ਼ਨਮਈ ਢੰਗ ਨਾਲ ਆਯੋਜਿਤ ਹੋਇਆ। ਇਸ ਦੌਰਾਨ ਰੋਟੇਰੀਅਨ ਭੂਪੇਸ਼ ਮਹਿਤਾ ਦੀ […]

Continue Reading

ਲੈਕਚਰਾਰ ਕੁਲਜਿੰਦਰ ਸਿੰਘ ਦੀ ਸੇਵਾਮੁਕਤੀ ਮੌਕੇ ਡਾਇਟ ਬੁੱਢਣਪੁਰ ਵਿਖੇ ਵਿਦਾਇਗੀ ਸਮਾਰੋਹ – ‘ਲਰਜ਼ਦੇ ਆਸ਼ਾਰ’ ਕਿਤਾਬ ਦੀ ਹੋਈ ਘੁੰਡ ਚੁਕਾਈ

ਮੋਹਾਲੀ, 2 ਜੁਲਾਈ ,ਬੋਲੇ ਪੰਜਾਬ ਬਿਉਰੋ;ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬੁੱਢਣਪੁਰ ਅਤੇ ਸਿੱਖਿਆ ਵਿਭਾਗ ਪੰਜਾਬ ਵਿੱਚ ਲੰਬੇ ਸਮੇਂ ਤੱਕ ਲਗਨ ਨਾਲ ਸੇਵਾ ਕਰਨ ਵਾਲੇ ਲੈਕਚਰਾਰ ਕੁਲਜਿੰਦਰ ਸਿੰਘ ਦੀ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ। ਵਿਦਾਇਗੀ ਮੌਕੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਡਾਇਰੈਕਟਰ ਕਿਰਨ ਸ਼ਰਮਾ, ਪੀ.ਸੀ.ਐੱਸ. ਨੇ ਲੈਕਚਰਾਰ ਕੁਲਜਿੰਦਰ ਸਿੰਘ ਵੱਲੋਂ ਲਿਖੀ […]

Continue Reading

ਕਰਨਜੀਤ ਸਿੰਘ ਮਾਨ ਨੇ ਵਿਸ਼ਵ ਪੁਲਿਸ ਅਤੇ ਫਾਇਰ ਗੇਮਸ 2025 ਅਮਰੀਕਾ ਵਿਚ ਜਿੱਤਿਆ ਸੋਨ ਤਗਮਾ

ਗੁਰਦਾਸਪੁਰ ,2 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ): ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਜੂਡੋ ਖਿਡਾਰੀ ਏ ਐਸ ਆਈ ਕਰਨਜੀਤ ਸਿੰਘ ਮਾਨ ਅਮਰੀਕਾ ਦੇ ਬਰਮਿੰਘਮ ਸਿਟੀ ਦੇ ਅਲਬਾਮਾ ਖੇਤਰ ਵਿਚ ਹੋ ਰਹੀਆਂ ਵਿਸ਼ਵ ਪੁਲਿਸ ਅਤੇ ਫਾਇਰ ਗੇਮਸ 2025 ਵਿੱਚ 90 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਤਿਰੰਗਾ ਲਹਿਰਾਇਆ।‌ਇਹ ਖੇਡਾਂ 28 ਜੂਨ […]

Continue Reading

ਬਿਕਰਮ ਸਿੰਘ ਮਜੀਠੀਆ ਦਾ ਰਿਮਾਂਡ 4 ਦਿਨਾਂ ਲਈ ਹੋਰ ਵਧਾਇਆ

ਮੋਹਾਲੀ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ (2 ਜੁਲਾਈ) ਨੂੰ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਮਾਮਲੇ ‘ਚ ਆਮਦਨ ਤੋਂ ਵੱਧ ਜਾਇਦਾਦ ਸਬੰਧੀ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋੰ 4 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਵਿਜੀਲੈਂਸ […]

Continue Reading

BJP-Akali Dal ਗੱਠਜੋੜ ਨੂੰ ਲੈ ਕੇ ਭਾਜਪਾ ਨੇ ਕੀਤੀ ਕੋਰੀ ਨਾਂਹ

ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨਾਲ ਗੱਠਜੋੜ ਦੀਆਂ ਚਲ ਰਹੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਜਪਾ ਨੇ ਆਪਣੇ ਸਾਰੇ ਅਹੁਦੇਦਾਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਅਕਾਲੀ ਦਲ ਨਾਲ ਗੱਠਜੋੜ ਸਬੰਧੀ […]

Continue Reading

ਸਕੂਲ ਮੈਨੇਜ਼ਮੈਂਟ ਕਮੇਟੀਆਂ ਦੀ ਨਵੀਂ ਬਣਤਰ ਸਿੱਖਿਆ ਅਧਿਕਾਰ ਕਾਨੂੰਨ ਦੀ ਉਲੰਘਣਾ : ਡੀ ਟੀ ਐੱਫ

ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਸਿਆਸੀ ਨਾਮਜ਼ਦਗੀ ਦਾ ਫੈਸਲਾ ਰੱਦ ਕੀਤਾ ਜਾਵੇ ਰੋਪੜ,2 ਜੁਲਾਈ ,ਬੋਲੇ ਪੰਜਾਬ ਬਿਊਰੋ( ਮਲਾਗਰ ਖਮਾਣੋਂ);ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸਰਕਾਰੀ ਸਕੂਲਾਂ ਦੀਆਂ ਮੈਨੇਜ਼ਮੈਂਟ ਕਮੇਟੀਆਂ ਵਿੱਚ ਖੇਤਰ ਦੇ ਚੁਣੇ ਹੋਏ […]

Continue Reading

ਪੰਜਾਬ ਦੀ ਬੇਟੀ ਬੈਡਮਿੰਟਨ ‘ਚ ਜੂਨੀਅਰ ਵਿਸ਼ਵ ਨੰਬਰ 1 ਬਣੀ

ਹੁਸ਼ਿਆਰਪੁਰ, 2 ਜੁਲਾਈ,ਬੋਲੇ ਪੰਜਾਬ ਬਿਉਰੋ;ਪੰਜਾਬ ਦੀ ਗੋਲਡਨ ਗਰਲ ਤਨਵੀ ਸ਼ਰਮਾ ਬੈਡਮਿੰਟਨ ਵਿੱਚ ਜੂਨੀਅਰ ਵਿਸ਼ਵ ਨੰਬਰ 1 ਬਣ ਗਈ ਹੈ। ਉਸਨੇ ਇੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸਨੇ ਅੰਤਰਰਾਸ਼ਟਰੀ ਬੈਡਮਿੰਟਨ ਸਰਕਟ ਵਿੱਚ ਹਲਚਲ ਮਚਾ ਦਿੱਤੀ।ਹੁਸ਼ਿਆਰਪੁਰ ਦੀ 16 ਸਾਲਾ ਤਨਵੀ ਸ਼ਰਮਾ BWF ਸੁਪਰ 300 US ਓਪਨ 2025 ਵਿੱਚ ਮਹਿਲਾ ਸਿੰਗਲ ਵਰਗ ਵਿੱਚ ਉਪ ਜੇਤੂ ਰਹੀ।ਤਨਵੀ ਦਾ US ਓਪਨ ਵਿੱਚ […]

Continue Reading

ਰਣਜੀਤ ਸਾਗਰ ਡੈਮ ਦੀ ਝੀਲ ‘ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ ਮਚੀ ਅਫਰਾ-ਤਫਰੀ

ਪਠਾਨਕੋਟ, 2 ਜੁਲਾਈ,ਬੋਲੇ ਪੰਜਾਬ ਬਿਊਰੋ;ਪਠਾਨਕੋਟ ਦੇ ਧਾਰਕਲਾਂ ਇਲਾਕੇ ਵਿੱਚ ਸਥਿਤ ਮਿੰਨੀ ਗੋਆ ਨੇੜੇ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਅਚਾਨਕ ਇੱਕ ਕਿਸ਼ਤੀ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਰਨ ਝੀਲ ਦੇ ਚਾਰੇ ਪਾਸੇ ਧੂੰਆਂ ਫੈਲ ਗਿਆ। ਇਸ ਦੌਰਾਨ ਥੋੜ੍ਹੇ ਸਮੇਂ ਵਿੱਚ ਹੀ ਮਿੰਨੀ ਗੋਆ ਵਿੱਚ ਹਫੜਾ-ਦਫੜੀ ਮਚ ਗਈ ਅਤੇ ਉੱਥੇ ਘੁੰਮਣ ਆਏ ਸੈਲਾਨੀ ਇਧਰ-ਉਧਰ […]

Continue Reading