ਰਾਜਪੁਰਾ 1 ਅਗਸਤ ,ਬੋਲੇ ਪੰਜਾਬ ਬਿਊਰੋ;
ਸਰਕਾਰੀ ਹਾਈ ਸਕੂਲ ਰਾਜਪੁਰਾ ਦੇ ਐੱਸ.ਐੱਸ. ਮਾਸਟਰ ਰਾਜਿੰਦਰ ਸਿੰਘ ਨੇ ਸਾਹਿਤ ਪੜ੍ਹਨ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ, ਇਸ ਸਾਲ ਵੀ ਸਕੂਲ ਲਾਇਬ੍ਰੇਰੀ ਨੂੰ 21 ਨਵੀਆਂ ਕਿਤਾਬਾਂ ਭੇਟ ਕੀਤੀਆਂ। ਇਨ੍ਹਾਂ ਕਿਤਾਬਾਂ ਵਿੱਚ ਮਿਆਰੀ ਸਾਹਿਤ, ਨੈਤਿਕ ਕਹਾਣੀਆਂ ਅਤੇ ਵਿਦਿਆਰਥੀਆਂ ਲਈ ਉਚਿਤ ਪੜ੍ਹਣ ਸਮੱਗਰੀ ਸ਼ਾਮਲ ਹੈ।
ਸਕੂਲ ਦੀ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਨੇ ਰਾਜਿੰਦਰ ਸਿੰਘ ਦੇ ਇਸ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਵਿਦਿਆਰਥੀਆਂ ਵਿੱਚ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਲਾਇਬ੍ਰੇਰੀ ਇੰਚਾਰਜ ਅਤੇ ਹਿੰਦੀ ਅਧਿਆਪਕਾ ਰੋਜ਼ੀ ਭਟੇਜਾ ਨੇ ਵੀ ਰਾਜਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਭੇਟ ਕੀਤੀਆਂ ਕਿਤਾਬਾਂ ਲਾਇਬ੍ਰੇਰੀ ਨੂੰ ਸਾਹਿਤ ਪੱਖੋਂ ਹੋਰ ਅਮੀਰ ਬਣਾਉਣਗੀਆਂ।
ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਲ ਦੇ ਦੌਰਾਨ ਪੜ੍ਹੀਆਂ ਕਿਤਾਬਾਂ ਨੂੰ ਆਪਣੇ ਵਿਦਿਆਰਥੀਆਂ ਲਈ ਸਕੂਲ ਲਾਇਬ੍ਰੇਰੀ ਵਿੱਚ ਭੇਟ ਕਰ ਦਿੰਦੇ ਹਨ ਤਾਂ ਜੋ ਹੋਰ ਵੀ ਵਿਦਿਆਰਥੀ ਜਾਂ ਅਧਿਆਪਕ ਕਿਤਾਬਾਂ ਪੜ੍ਹ ਕੇ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦੇ ਆਤਮ-ਵਿਕਾਸ ਅਤੇ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਵਧੀਆ ਸਾਧਨ ਹੈ।
ਇਸ ਮੌਕੇ ਤੇ ਹੋਰ ਮੀਨਾ ਰਾਣੀ ਹਿੰਦੀ ਮਿਸਟ੍ਰੈਸ, ਹਰਜੀਤ ਕੌਰ ਮੈਥ ਮਿਸਟ੍ਰੈਸ, ਸੁਨੀਤਾ ਰਾਣੀ ਹਿੰਦੀ ਮਿਸਟ੍ਰੈਸ, ਕੰਪਿਊਟਰ ਅਧਿਆਪਕ ਨਰੇਸ਼ ਧਮੀਜਾ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।












