ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;
ਮੋਹਾਲੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਅਕਾਲੀ ਦਲ ਛੱਡਣ ਤੋਂ 14 ਦਿਨ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਘਰ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।
ਇਸ ਮੌਕੇ ਸੀਐਮ ਸੈਣੀ ਨੇ ਕਿਹਾ ਕਿ ਗਿੱਲ ਸਾਹਿਬ ਬਹੁਤ ਸਤਿਕਾਰਯੋਗ ਵਿਅਕਤੀ ਹਨ। ਉਹ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਪਾਰਟੀ ਨੂੰ ਉਨ੍ਹਾਂ ਦੇ ਪ੍ਰਭਾਵ ਦਾ ਫਾਇਦਾ ਹੋਵੇਗਾ। ਆਮ ਆਦਮੀ ਪਾਰਟੀ ਲੋਕਾਂ ਨੂੰ ਸਬਜਬਾਗ ਦਿਖਾ ਕੇ ਸੱਤਾ ਵਿੱਚ ਆਈ ਸੀ। ਪਰ ਇਹ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਨਹੀਂ ਉਤਰੀ। ਉਹ ਗਿੱਲ ਸਾਹਿਬ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦੇ ਹਨ।












