ਸ਼੍ਰੀਨਗਰ, 4 ਅਗਸਤ,ਬੋਲੇ ਪੰਜਾਬ ਬਿਉਰੋ;
ਜੰਮੂ ਸ਼ਹਿਰ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਅੱਜ ਸੋਮਵਾਰ ਦੁਪਹਿਰ ਨੂੰ ਇੱਕ ਚੱਲਦੀ ਮਿੰਨੀ ਬੱਸ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਘਟਨਾ ਸਮੇਂ ਬੱਸ ਵਿੱਚ ਕੁਝ ਯਾਤਰੀ ਸਨ, ਪਰ ਸਾਰਿਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।














