ਪਟਿਆਲਾ, 4 ਅਗਸਤ,ਬੋਲੇ ਪੰਜਾਬ ਬਿਉਰੋ;
ਪਟਿਆਲਾ-ਨਾਭਾ ਸੜਕ ‘ਤੇ ਇੱਕ ਸੜਕ ਹਾਦਸਾ ਵਾਪਰਿਆ। ਪਿੰਡ ਚਾਹਦਾਹਨਪੁਰ ਨੇੜੇ ਇੱਕ ਕਾਰ ਅਤੇ ਟੈਂਪੂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਕਾਰ ਚਾਲਕ ਮਹਿੰਦਰ ਕੁਮਾਰ ਜੈਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਵਿੱਚ ਪੰਜ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।
ਇਹ ਘਟਨਾ ਥਾਣਾ ਬਖਸ਼ੀਵਾਲ ਅਧੀਨ ਸੈਂਚੁਰੀ ਐਨਕਲੇਵ ਚੌਕੀ ਨੇੜੇ ਵਾਪਰੀ। ਚੌਕੀ ਇੰਚਾਰਜ ਹਰਬੰਸ ਸਿੰਘ ਅਤੇ ਜਾਂਚ ਅਧਿਕਾਰੀ (ਆਈਓ) ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਦਾ ਰਹਿਣ ਵਾਲਾ ਮਹਿੰਦਰ ਕੁਮਾਰ ਜੈਨ ਮੱਥਾ ਟੇਕਣ ਤੋਂ ਬਾਅਦ ਆਪਣੇ ਪਰਿਵਾਰ ਨਾਲ ਅੰਬਾਲਾ ਵਾਪਸ ਆ ਜਾ ਸੀ। ਇਸ ਦੌਰਾਨ ਉਸਦੀ ਕਾਰ ਸਾਹਮਣੇ ਤੋਂ ਆ ਰਹੇ ਟੈਂਪੂ ਨਾਲ ਟਕਰਾ ਗਈ।
ਇਸ ਹਾਦਸੇ ਵਿੱਚ ਮਹਿੰਦਰ ਕੁਮਾਰ ਜੈਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਕਾਰ ਸਵਾਰ ਚਾਰ ਹੋਰ ਮੈਂਬਰ ਵੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਟੈਂਪੂ ਚਾਲਕ ਨੂੰ ਵੀ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ।












