ਪਰਮਜੀਤ ਕੈਂਥ ਨੇ ਭਾਜਪਾ ਨੂੰ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊੋਰੋ;

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਜਪਾ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭਾਜਪਾ ਦੇ ਸ਼ਹਿਰੀ ਅਤੇ ਪੇਂਡੂ ਜ਼ਿਲ੍ਹਾ ਪ੍ਰਧਾਨਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਮਜ਼ਬੂਤ ਕਰਨ ਦੇ ਉਦੇਸ਼ ਨਾਲ 21 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਅਸੀਂ ਇਸ ਲਈ ਨਵੇਂ ਪ੍ਰਧਾਨਾਂ ਨੂੰ ਵਧਾਈ ਦਿੰਦੇ ਹਾਂ ਅਤੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰਨਗੇ ਅਤੇ ਸੰਗਠਨ ਦੇ ਵਿਸਥਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਸਰਦਾਰ ਪਰਮਜੀਤ ਕੈਂਥ ਨੇ ਕਿਹਾ ਕਿ ਇਹ ਨਿਯੁਕਤੀਆਂ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਦੀ ਰਾਜਨੀਤਿਕ ਰਣਨੀਤੀ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ। ਨਵੇਂ ਜ਼ਿਲ੍ਹਾ ਪ੍ਰਧਾਨ ਵੱਖ-ਵੱਖ ਪੇਸ਼ਿਆਂ ਅਤੇ ਰਾਜਨੀਤਿਕ ਪਿਛੋਕੜ ਤੋਂ ਆਉਂਦੇ ਹਨ, ਇਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਇੱਕ ਬਹੁਤ ਵਧੀਆ ਸ਼ੁਰੂਆਤ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।